28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪਿੰਡ ਆਕਲੀਆ ਜਲਾਲ ਵਿਖੇ ਫ਼ਾਇਰਿੰਗ ਦੌਰਾਨ ਇਕ ਦੇ ਗੋਲੀ ਵੱਜੀ- ਮੁਕੱਦਮਾ ਦਰਜ

ਅਜੀਤ ਡੈਸਕ 12-05-2026
ਭਗਤਾ ਭਾਈਕਾ, 11 ਮਈ (ਸੁਖਪਾਲ ਸਿੰਘ ਸੋਨੀ)-ਨਜ਼ਦੀਕੀ ਪਿੰਡ ਆਕਲੀਆ ਜਲਾਲ ਵਿਖੇ ਦੋ ਧਿਰਾਂ 'ਚ ਤਕਰਾਰ ਉਪਰੰਤ ਹੋਈ ਫ਼ਾਇਰਿੰਗ ਦੌਰਾਨ ਇਕ ਵਿਅਕਤੀ ਦੇ ਪੇਟ ਵਿਚ ਗੋਲੀ ਵੱਜ ਗਈ ਹੈ | ਜ਼ਖ਼ਮੀ ਹਰਜਿੰਦਰ ਸਿੰਘ ਬਠਿੰਡਾ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਅਧੀਨ ਹੈ | ਘਟਨਾ ਸਬੰਧੀ ਸਥਾਨਕ ਪੁਲਿਸ ਵਲੋਂ ਮਕੱਦਮਾ ਦਰਜ ਕਰ ਦਿੱਤਾ ਗਿਆ ਹੈ | ਜ਼ਖ਼ਮੀ ਹਰਜਿੰਦਰ ਸਿੰਘ ਦੇ ਪਿਤਾ ਜਗਦੀਸ਼ ਸਿੰਘ ਵਾਸੀ ਆਕਲੀਆਂ ਨੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀਆਂ ਨੇ ਉਨ੍ਹਾਂ ਦੇ ਪੁੱਤਰ ਹਰਜਿੰਦਰ ਸਿੰਘ ਦੀ ਕੁੱਟਮਾਰ ਕੀਤੀ ਅਤੇ ਇਕ ਵਲੋਂ ਆਪਣੇ ਪਿਸਤੌਲ ਨਾਲ ਫ਼ਾਇਰ ਕੀਤਾ ਗਿਆ, ਜੋ ਕਿ ਹਰਜਿੰਦਰ ਸਿੰਘ ਦੇ ਪੇਟ ਵਿਚ ਵੀ ਲੱਗ ਗਿਆ | ਜਖ਼ਮੀ ਹਰਜਿੰਦਰ ਸਿੰਘ ਨੂੰ ਇਲਾਜ ਲਈ ਤੁਰੰਤ ਭਗਤਾ ਭਾਈਕਾ ਵਿਖੇ ਲਿਆਂਦਾ ਗਿਆ, ਪ੍ਰੰਤੂ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕਰਕੇ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ | ਸਥਾਨਕ ਪੁਲਿਸ ਥਾਣੇ ਦੇ ਇੰਚਾਰਜ ਪਰਬਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਘਟਨਾ ਸਬੰਧੀ ਕਥਿਤ ਦੋਸ਼ੀ ਇਕਬਾਲ ਸਿੰਘ, ਪਾਲਾ ਸਿੰਘ, ਖੁਸ਼ਪ੍ਰੀਤ ਸਿੰਘ ਵਾਸੀਅਨ ਆਕਲੀਆ ਜਲਾਲ ਸਮੇਤ ਕੁਝ ਅਣਪਛਾਤੇ ਲੋਕਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਮਦਾ ਦਰਜ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਭਾਲ ਸਬੰਧੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |
ਨੌਜਵਾਨ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ
ਬਠਿੰਡਾ, 11 ਮਈ (ਅਵਤਾਰ ਸਿੰਘ ਕੈਂਥ)-ਬਠਿੰਡਾ ਤੋਂ ਡੱਬਵਾਲੀ ਰੋਡ 'ਤੇ ਸਥਿਤ ਸਾਈਾ ਨਗਰ ਵਿਚ ਇਕ ਨੌਜਵਾਨ ਵਲੋਂ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਉਦੋਂ ਚੱਲਿਆ ਜਦੋਂ ਇਕ ਵਿਅਕਤੀ ਉਸ ਨੂੰ ਮਿਲਣ ਆਇਆ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ¢ ਜਦੋਂ ਉਸ ਨੇ ਦਰਵਾਜ਼ਾ ਖੜਕਾਉਣ ਬਾਅਦ ਦਰਵਾਜ਼ਾ ਨਾ ਖੋਲਿ੍ਹਆ ਤਾਂ ਉਸ ਨੇ ਕਮਰੇ ਦੇ ਅੰਦਰ ਝਾਕ ਕੇ ਦੇਖਿਆ ਤਾਂ ਉਸ ਨੇ ਨੌਜਵਾਨ ਨੂੰ ਪੱਖੇ ਨਾਲ ਲਟਕਦਾ ਦੇਖਿਆ¢ ਉਸ ਨੇ ਸਹਾਰਾ ਮੁੱਖ ਦਫ਼ਤਰ ਸੂਚਨਾ ਦਿੱਤੀ ਤਾਂ ਸੰਦੀਪ ਗਿੱਲ ਦੀ ਅਗਵਾਈ ਹੇਠ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਬਿ੍ਗੇਡ ਦੀ ਐਂਬੂਲੈਂਸ ਟੀਮ ਘਟਨਾ ਸਥਾਨ ਪਹੁੰਚੀ | ਇਸ ਮੌਕੇ ਵਰਧਮਾਨ ਚੌਕੀ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਕੇ ਖੁਦਕੁਸ਼ੀ ਕਰਨ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਸਹਾਰਾ ਟੀਮ ਦੀ ਮੱਦਦ ਨਾਲ ਮਿ੍ਤਕ ਦੀ ਲਾਸ਼ ਨੂੰ ਹੇਠਾਂ ਉਤਾਰਿਆ ਗਿਆ | ਮਿ੍ਤਕ ਦੀ ਪਹਿਚਾਣ ਨਿਤਿਨ ਕੁਮਾਰ ਜੋ ਇੰਡਸਟਰੀਅਲ ਏਰੀਏ 'ਚ ਇਕ ਦਵਾਈ ਫੈਕਟਰੀ ਵਿਚ ਕੰਮ ਕਰਦਾ ਸੀ¢ ਮਿ੍ਤਕ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ, ਜੋ ਇੱਥੇ ਇਕੱਲਾ ਹੀ ਰਹਿੰਦਾ ਸੀ¢ ਸਹਾਰਾ ਟੀਮ ਨੇ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ |
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਲੂਕਾ ਵਲੋਂ ਚੋਣ ਕਮੇਟੀ ਤੇ ਉਮੀਦਵਾਰਾਂ ਦਾ ਐਲਾਨ ਅਗਲੀ ਖ਼ਬਰ ਸੀ. ਆਈ. ਏ. ਸਟਾਫ਼ ਵਲੋਂ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।