ਸੀਂਗੋ ਮੰਡੀ, 11 ਮਈ(ਪਿ੍ੰਸ ਗਰਗ)-ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਵਿਦਿਆਰਥੀਆਂ ਨੇ 11ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਚੈਂਪੀਅਨਸ਼ਿਪ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੇ ਬਲਬੂਤੇ ਉੱਤੇ ਕਈ ਮੈਡਲ ਹਾਸਲ ਕਰਕੇ ਵੱਡੀ ਉਪਲੱਬਧੀ ਦਰਜ ਕੀਤੀ | ਚੈਂਪੀਅਨਸ਼ਿਪ ਦੌਰਾਨ ਵਿਦਿਆਰਥਣ ਚਰਨਜੀਤ ਕੌਰ ਮਿਰਜ਼ੇਆਣਾ ਨੇ ਬੇਹਤਰੀਨ ਖੇਡ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ | ਉਸ ਦੀ ਇਸ ਜਿੱਤ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ | ਇਸ ਤੋਂ ਇਲਾਵਾ ਏਕਮਜੀਤ ਕੌਰ ਕਲਾਲਵਾਲਾ ਨੇ ਵੀ ਸ਼ਾਨਦਾਰ ਮੁਕਾਬਲਾ ਕਰਦਿਆਂ ਸਿਲਵਰ ਮੈਡਲ ਆਪਣੇ ਨਾਂਅ ਕੀਤਾ | ਜੈਸਮੀਨ ਕੌਰ ਰਾਈਆ ਨੇ ਵੀ ਕਾਬਿਲ-ਏ-ਤਾਰੀਫ ਪ੍ਰਦਰਸ਼ਨ ਕਰਕੇ ਸਿਲਵਰ ਮੈਡਲ ਜਿੱਤਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮਧੂ ਬਾਂਸਲ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਮਮਤਾ ਨੂੰ ਦਿਲੋਂ ਵਧਾਈ ਦਿੱਤੀ | ਪਿ੍ੰਸੀਪਲ ਮਧੂ ਬਾਂਸਲ ਨੇ ਕਿਹਾ ਕਿ ਸਕੂਲ ਵਲੋਂ ਹਮੇਸ਼ਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਅੱਗੇ ਵੱਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ | ਕੋਚ ਮਮਤਾ ਨੇ ਵੀ ਜੇਤੂ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਦੀ ਭਰਪੂਰ ਸ਼ਲਾਘਾ ਕੀਤੀ | ਕੋਚ ਨੇ ਕਿਹਾ ਕਿ ਭਵਿੱਖ ਵਿਚ ਵੀ ਇਹ ਖਿਡਾਰੀ ਹੋਰ ਵੱਡੇ ਪੱਧਰ 'ਤੇ ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ | ਸਕੂਲ ਸਟਾਫ਼ ਅਤੇ ਇਲਾਕੇ ਦੇ ਲੋਕਾਂ ਵਲੋਂ ਵੀ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ |