29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ <br/>

ਅਜੀਤ ਡੈਸਕ 12-05-2026
ਬਰੇਟਾ, 11 ਮਈ (ਜੀਵਨ ਸ਼ਰਮਾ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ 6ਵੇਂ ਦਿਨ 'ਚ ਦਾਖਲ ਹੋ ਗਈ ਹੈ | ਪ੍ਰਧਾਨ ਸਤੀਸ਼ ਕੁਮਾਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ, ਜਿਸ ਕਰ ਕੇ ਪੂਰੇ ਸੂਬੇ 'ਚ ਸਫ਼ਾਈ ਸੇਵਕ ਹੜਤਾਲ 'ਤੇ ਬੈਠੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਗਾਂ ਮੰਨਣ ਦੇ ਐਲਾਨ ਤਾਂ ਕੀਤੇ ਗਏ ਪਰ ਪੂਰੀਆਂ ਨਹੀਂ ਕੀਤੀਆਂ ਗਈਆਂ | ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਹੋਰ ਮੰਗਾਂ ਵੱਲ ਵੀ ਗ਼ੌਰ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ | ਇਸ ਮੌਕੇ ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਬਰੇਟਾ, ਰਵੀ ਸਿੰਘ, ਜਗਦੀਪ ਸਿੰਘ, ਜੋਸ਼ੀ ਸਿੰਘ, ਬਿੱਟੂ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਗਏ <br/> ਅਗਲੀ ਖ਼ਬਰ ਆਪਣੀਆਂ ਨਾਕਾਮੀਆਂ ਛਪਾਉਣ ਲਈ 'ਆਪ' ਸਰਕਾਰ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਕਰ ਰਹੀ ਖ਼ਰਾਬ-ਜਥੇਦਾਰ ਮਾਹਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।