16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਜਪਾ ਵਲੋਂ ਨਗਰ ਕੌਂਸਲ ਚੋਣਾਂ ਸੰਬੰਧੀ ਅਹਿਮ ਮੀਟਿੰਗ <br/>

ਅਜੀਤ ਡੈਸਕ 13-05-2026

ਰਾਮਾਂ ਮੰਡੀ, 12 ਮਈ (ਤਰਸੇਮ ਸਿੰਗਲਾ)-ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਲੋਂ ਚੋਣਾਂ ਸਬੰਧੀ ਇਕ ਅਹਿਮ ਮੀਟਿੰਗ ਬੀਤੀ ਦੇਰ ਸ਼ਾਮ ਸਥਾਨਕ ਉੱਘੇ ਵਰਕਰ ਤੇਲੂ ਰਾਮ ਬਾਂਸਲ ਨੌਰੰਗ ਵਾਲੇ ਦੀ ਦੁਕਾਨ ਵਿਖੇ ਕੀਤੀ ਗਈ | ਮੀਟਿੰਗ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕੀਤੀ, ਜਦਕਿ ਰਾਮਾਂ ਮੰਡੀ ਨਗਰ ਕੌਂਸਲ ਚੋਣਾਂ ਦੇ ਇੰਚਾਰਜ ਅਮਰਿੰਦਰ ਸਿੰਘ ਦਾਤੇਵਾਸ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਮੀਟਿੰਗ ਦੌਰਾਨ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮਲੂਕਾ ਨੇ ਵਰਕਰਾਂ ਨੂੰ ਬੂਥ ਪੱਧਰ 'ਤੇ ਮਜ਼ਬੂਤੀ ਨਾਲ ਕੰਮ ਕਰਨ, ਘਰ-ਘਰ ਤੱਕ ਪਹੁੰਚ ਬਣਾਉਣ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ, ਪਾਰਦਰਸ਼ਤਾ ਅਤੇ ਲੋਕ ਹਿੱਤਾਂ ਦੀ ਰਾਜਨੀਤੀ ਕਰਦੀ ਆਈ ਹੈ, ਨਗਰ ਕੌਂਸਲ ਚੋਣਾਂ ਵਿਚ ਵੀ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ | ਉਨ੍ਹਾਂ ਕਿਹਾ ਕਿ ਵਰਕਰਾਂ ਦਾ ਉਤਸ਼ਾਹ ਅਤੇ ਲੋਕਾਂ ਦਾ ਮਿਲ ਰਿਹਾ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਭਾਜਪਾ ਨਗਰ ਕੌਂਸਲ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰੇਗੀ | ਇਸ ਦੌਰਾਨ ਚੋਣਾਂ ਲੜਣ ਦੀ ਇੱਛੁਕ ਵਰਕਰਾਂ ਨੇ ਆਪਣੇ ਪੱਤਰ ਵੀ ਮਲੂਕਾ ਨੂੰ ਸੌਂਪੇ | ਮੀਟਿੰਗ 'ਚ ਪਾਰਟੀ ਵਰਕਰ ਤੇਲੂ ਰਾਮ ਬਾਂਸਲ ਨੌਰੰਗ, ਰਾਕੇਸ਼ ਮਹਾਜਨ ਸਾਬਕਾ ਉਪ ਚੇਅਰਮੈਨ, ਨਿਰਮਲ ਸ਼ਰਮਾ, ਹਰਬੰਸ ਸਿੰਘ ਸੁਖਲੱਧੀ, ਸੁਭਾਸ਼ ਚੰਦ ਗਿਆਨਾ, ਪੰਡਿਤ ਕੈਲਾਸ਼ ਚੰਦ ਕੌਸ਼ਿਕ ਅਤੇ ਹੋਰ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਚਲਾਨ ਨਾ ਭਰਨ ਦੀ ਸੂਰਤ 'ਚ ਵਾਹਨ ਕਰ ਲਿਆ ਜਾਵੇਗਾ ਜ਼ਬਤ ਅਗਲੀ ਖ਼ਬਰ ਭਾਜਪਾ ਵਲੋਂ ਨਗਰ ਪੰਚਾਇਤ ਚੋਣਾਂ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।