16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦੇ ਹੀ ਸਮੂਹ ਪਾਰਟੀਆਂ ਵਲੋਂ ਵਾਰਡਾਂ ਅੰਦਰ ਉਮੀਦਵਾਰਾਂ ਦੀ ਭਾਲ ਸ਼ੁਰੂ

ਅਜੀਤ ਡੈਸਕ 13-05-2026
ਰਾਮਾਂ ਮੰਡੀ, 12 ਮਈ (ਤਰਸੇਮ ਸਿੰਗਲਾ)-ਨਗਰ ਕੌਂਸਲ ਚੋਣਾਂ ਦੇ ਐਲਾਨ ਨਾਲ ਹੀ ਸ਼ਹਿਰ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ | ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਵਾਰਡ ਪੱਧਰ 'ਤੇ ਸੰਭਾਵੀ ਉਮੀਦਵਾਰਾਂ ਦੀ ਭਾਲ ਤੇ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਗਿਆ ਹੈ | ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਵਾਰਡਾਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜਿੱਤਣਯੋਗ ਚਿਹਰਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ | ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪਾਰਟੀਆਂ ਦੇ ਆਗੂ ਸਰਗਰਮ ਨਜ਼ਰ ਆ ਰਹੇ ਹਨ | ਕਈ ਥਾਵਾਂ 'ਤੇ ਦਾਅਵੇਦਾਰਾਂ ਵਲੋਂ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰਕੇ ਚੋਣ ਮੈਦਾਨ ਵਿਚ ਉਤਰਣ ਦੀ ਤਿਆਰੀ ਕੀਤੀ ਜਾ ਰਹੀ ਹੈ | ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਇਸ ਵਾਰ ਨਗਰ ਕੌਂਸਲ ਚੋਣਾਂ ਕਾਫ਼ੀ ਦਿਲਚਸਪ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਹਰ ਪਾਰਟੀ ਵਲੋਂ ਮਜ਼ਬੂਤ ਅਤੇ ਲੋਕਪਿ੍ਯ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਕਈ ਪੁਰਾਣੇ ਕੌਂਸਲਰਾਂ ਦੇ ਨਾਲ-ਨਾਲ ਨਵੇਂ ਚਿਹਰੇ ਵੀ ਚੋਣ ਲੜਨ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ | ਚੋਣਾਂ ਦੇ ਐਲਾਨ ਤੋਂ ਬਾਅਦ ਸ਼ਹਿਰ ਵਿਚ ਸਿਆਸੀ ਗਤੀਵਿਧੀਆਂ ਵੱਧ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਮੀਟਿੰਗਾਂ, ਡੋਰ-ਟੂ-ਡੋਰ ਮੁਹਿੰਮਾਂ ਅਤੇ ਚੋਣੀ ਰਣਨੀਤੀਆਂ ਵਿਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦੀ ਹਮਾਇਤ <br/> ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਵਲੋਂ ਸਹਿਕਾਰੀ ਬੈਂਕ ਬਠਿੰਡਾ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।