16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦੀ ਹਮਾਇਤ <br/>

ਅਜੀਤ ਡੈਸਕ 13-05-2026
ਬਠਿੰਡਾ, 12 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪੰਜਾਬ ਭਰ 'ਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦੀ ਹਮਾਇਤ ਕੀਤੀ ਹੈ | ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਸਫ਼ਾਈ ਕਾਮੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਰਹੇ ਹਨ, ਪਰ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਲਈ ਇਨ੍ਹਾਂ ਨੂੰ ਸਮੂਹਿਕ ਹੜਤਾਲ ਵਰਗਾ ਵੱਡਾ ਫ਼ੈਸਲਾ ਲੈਣਾ ਪਿਆ ਹੈ | ਜਥੇਬੰਦੀ ਦੇ ਸੀਨੀਅਰ ਉੱਪ-ਪ੍ਰਧਾਨ ਕਰਮਜੀਤ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਸਮੂਹ ਮੁਲਾਜ਼ਮ ਵਰਗ ਨੂੰ ਇਨ੍ਹਾਂ ਕਾਮਿਆਂ ਦੀ ਹੜਤਾਲ ਦਾ ਭਰਪੂਰ ਸਮਰਥਨ ਕਰਦੇ ਹੋਏ ਸਫ਼ਾਈ ਸੇਵਕਾਂ ਦੇ ਰੋਸ ਪ੍ਰਦਰਸ਼ਨਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਗੁਰਬਿੰਦਰ ਸਿੰਘ, ਕੁਲਦੀਪ ਦੌੜਕਾ, ਕਿਸ਼ੋਰ ਚੰਦ ਗਾਜ, ਅਮਿਲ ਕੁਮਾਰ, ਰਾਜੇਸ਼ ਅਮਲੋਹ, ਮਾਲਵਿੰਦਰ ਸਿੰਘ, ਬਲਰਾਜ ਮੌੜ, ਗੁਰਦੇਵ ਸਿੱਧੂ, ਗੁਰਪ੍ਰੀਤ ਮਕੀਮਪੁਰ, ਬੋਬਿੰਦਰ ਸਿੰਘ, ਜਸਵਿੰਦਰ ਸੋਜਾ, ਗੁਰਪ੍ਰੀਤ ਰੰਗੀਲਪੁਰ, ਬਲਵਿੰਦਰ ਭੁੱਟੋ, ਸਿਮਰਜੀਤ ਬਰਾੜ, ਮਨੋਹਰ ਸ਼ਰਮਾ, ਸੁਭਾਸ਼ ਚੰਦਰ, ਪ੍ਰੇਮ ਚੰਦ ਆਜ਼ਾਦ, ਸਰਬਜੀਤ ਪੱਟੀ, ਕੁਲਦੀਪ ਵਾਲੀਆ, ਚਮਕੌਰ ਨਾਭਾ, ਇੰਦਰਜੀਤ ਵਿਰਦੀ, ਮੋਹਣ ਪੂਨੀਆ, ਜਸਵੀਰ ਸ਼ੀਰਾ, ਲਖਵਿੰਦਰ ਖਾਨਪੁਰ, ਰਜਿੰਦਰ ਰਿਆੜ, ਜਤਿੰਦਰ ਕੁਮਾਰ, ਹਰਨੇਕ ਗਹਿਰੀ, ਜਸਪਾਲ ਜੱਸੀ, ਦਰਸ਼ਨ ਚੀਮਾ, ਜਗਦੀਪ ਮਾਂਗਟ, ਫੁੰਮਣ ਸਿੰਘ ਕਾਠਗੜ੍ਹ, ਬਲਜਿੰਦਰ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਸੰਗਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦੇ ਹੀ ਸਮੂਹ ਪਾਰਟੀਆਂ ਵਲੋਂ ਵਾਰਡਾਂ ਅੰਦਰ ਉਮੀਦਵਾਰਾਂ ਦੀ ਭਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।