16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੈਕਰਡ ਹਾਰਟ ਸਕੂਲ ਸੰਗਤ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 13-05-2026
ਸੰਗਤ ਮੰਡੀ, 12 ਮਈ (ਸੁਖਤੇਜ ਧਾਲੀਵਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੇਕਰਡ ਹਾਰਟ ਸਕੂਲ ਸੰਗਤ ਮੰਡੀ ਦੇ ਵਿਦਿਆਰਥੀਆਂ ਵਲੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਝੰਡੇ ਗੱਡੇ ਹਨ | ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੁਮਾਰ ਅਤੇ ਕਲਾਸ ਇੰਚਾਰਜ ਅਧਿਆਪਕਾ ਅਰਵਿੰਦਰ ਕੌਰ ਨੇ ਦੱਸਿਆ ਇਸ ਵਾਰ ਬੋਰਡ ਦੀ ਪ੍ਰੀਖਿਆ ਵਿਚੋਂ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਪਹਿਲੀ ਪੁਜ਼ੀਸ਼ਨ ਵਿਚ ਪਾਸ ਹੋਏ ਤੇ ਨਤੀਜਾ 100 ਫ਼ੀਸਦੀ ਰਿਹਾ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥਣ ਸਵਰੀਤ ਕੌਰ ਸਿੱਧੂ ਨੇ 632/650 'ਚੋਂ 97.23 ਫ਼ੀਸਦੀ ਅੰਕ ਪ੍ਰਾਪਤ ਕਰਕੇ ਸੰਗਤ ਬਲਾਕ 'ਚੋਂ ਪਹਿਲਾ ਅਤੇ ਜ਼ਿਲ੍ਹਾ ਬਠਿੰਡਾ 'ਚੋਂ ਤੀਸਰਾ ਅਤੇ ਪੰਜਾਬ ਦੀ ਮੈਰਿਟ ਸੂਚੀ ਵਿਚੋਂ 13 ਵਾਂ ਰੈਂਕ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਵਿਦਿਆਰਥਣ ਸਿਮਰਨ ਕੌਰ ਅਤੇ ਰਮਨਦੀਪ ਕੌਰ ਨੇ 94.61 ਅੰਕ ਲੈਕੇ ਸਕੂਲ 'ਚੋਂ ਦੂਸਰਾ ਸਥਾਨ ਅਤੇ ਦਵਿੰਦਰ ਸਿੰਘ ਨੇ 94.46 ਅੰਕ ਲੈਕੇ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਸਕੂਲ ਦੀ ਵਿਦਿਆਰਥਣ ਅਮਾਨਤ ਪੁੱਤਰੀ ਰਾਜਵਿੰਦਰ ਕੁਮਾਰ ਨੇ 611/650 ਅੰਕ 94 ਫ਼ੀਸਦੀ, ਰਜਨਦੀਪ ਕੌਰ ਨੇ 577 ਅੰਕਾਂ ਨਾਲ 88.76 ਫ਼ੀਸਦੀ, ਹਰਨੀਤ ਸਿੰਘ ਨੇ ਵੀ 577 ਅੰਕਾਂ ਨਾਲ 88.76 ਫ਼ੀਸਦੀ ਅਤੇ ਜਸਪ੍ਰੀਤ ਕੌਰ ਨੇ 574 ਅੰਕ 88.3 ਫ਼ੀਸਦੀ ਪ੍ਰਾਪਤ ਕਰਕੇ ਸਕੂਲ ਦਾ ਨਾਮ ਚਮਕਾਇਆ ਹੈ | ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ ਸੁਖਪਾਲ ਸਿੰਘ ਸਿੱਧੂ, ਪਿ੍ੰਸੀਪਲ ਰਾਜਵਿੰਦਰ ਕੁਮਾਰ, ਮੈਡਮ ਅਰਵਿੰਦਰ ਕੌਰ, ਮੈਡਮ ਭਿੰਦਰ ਕੌਰ, ਮਨਪ੍ਰੀਤ ਕੌਰ, ਰਾਜਵੀਰ ਕੌਰ, ਸੁਖਜੀਤ ਕੌਰ, ਸੀਮਾ ਰਾਣੀ, ਲਵਪ੍ਰੀਤ ਸ਼ਰਮਾ ਨੇ ਇਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਅੱਗੇ ਤੋਂ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਗੋਨਿਆਣਾ ਮੰਡੀ 'ਚ ਕੌਂਸਲਰ ਬਣਨ ਦੇ ਚਾਹਵਾਨ ਉਮੀਦਵਰ ਅੱਜ ਤੋਂ ਨਾਮਜ਼ਦਗੀਆਂ ਦਾਖ਼ਲ ਕਰਵਾਉਣਗੇ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦੀ ਹਮਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।