16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਡਾ. ਬਲਵੀਰ ਸਿੰਘ ਇੰਸਟੀਟਿਊਟ ਵਿਖੇ ਵਿਸ਼ਵ ਨਰਸਿੰਗ ਦਿਵਸ ਮੌਕੇ ਸਮਾਗਮ

ਅਜੀਤ ਡੈਸਕ 13-05-2026
ਭਗਤਾ ਭਾਈਕਾ, 12 ਮਈ (ਸੁਖਪਾਲ ਸਿੰਘ ਸੋਨੀ)-ਡਾ: ਬਲਵੀਰ ਸਿੰਘ ਇੰਸਟੀਟਿਊਟ ਆਫ਼ ਨਰਸਿੰਗ, ਭਗਤਾ ਭਾਈਕਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਐਸ ਐਮ ਓ ਡਾ: ਸੀਮਾ ਗੁਪਤਾ, ਬ੍ਰਹਮਾਕੁਮਾਰੀ ਆਸ਼ਰਮ ਤੋਂ ਸਾਚਲ ਦੀਦੀ ਵਲੋਂ ਸ਼ਮੂਲੀਅਤ ਕੀਤੀ ਗਈ | ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ | ਇੰਸਟੀਟਿਊਟ ਆਫ਼ ਨਰਸਿੰਗ ਦੇ ਪਿ੍ੰਸੀਪਲ ਨਵਕਿਰਨ ਕੌਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਤੋਂ ਹੀ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਸਨ, ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਅਤੇ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਪਰਸਨ ਡਾ: ਪ੍ਰਨੀਤ ਕੌਰ ਦਿਉਲ, ਡਾ: ਬਲਜੀਤ ਸਿੰਘ ਦਿਉਲ ਅਤੇ ਐਮ.ਡੀ. ਪਰਮਪਾਲ ਸਿੰਘ ਬੁੱਟਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਜੋਗੇਵਾਲਾ ਦੀਆਂ ਦੋ ਵਿਦਿਆਰਥਣਾਂ ਨੇ 10ਵੀਂ ਦੇ ਨਤੀਜਿਆਂ 'ਚ ਮਾਰੀ ਬਾਜ਼ੀ ਅਗਲੀ ਖ਼ਬਰ ਗੋਨਿਆਣਾ ਮੰਡੀ 'ਚ ਕੌਂਸਲਰ ਬਣਨ ਦੇ ਚਾਹਵਾਨ ਉਮੀਦਵਰ ਅੱਜ ਤੋਂ ਨਾਮਜ਼ਦਗੀਆਂ ਦਾਖ਼ਲ ਕਰਵਾਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।