16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਜਨੀ ਗਰਗ ਨੇ ਯੂ.ਜੀ. ਸੀ. ਨੈੱਟ ਪ੍ਰੀਖਿਆ ਪਾਸ ਕੀਤੀ <br/>

ਅਜੀਤ ਡੈਸਕ 13-05-2026
ਤਲਵੰਡੀ ਸਾਬੋ, 12 ਮਈ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਵਿਦਿਆਰਥਣ ਰਜਨੀ ਗਰਗ ਵਲੋਂ ਯੂ.ਜੀ.ਸੀ. ਨੈੱਟ ਪ੍ਰੀਖਿਆ ਸਫ਼ਲਤਾ ਪੂਰਵਕ ਪਾਸ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਗਿਆ | ਇਸ ਉਪਲੱਬਧੀ 'ਤੇ ਕਾਲਜ ਪਿ੍ੰਸੀਪਲ ਡਾ: ਨਰਿੰਦਰ ਸਿੰਘ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਜਨੀ ਗਰਗ ਦੀ ਇਹ ਸਫ਼ਲਤਾ ਉਸ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ | ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋਫੈਸਰ ਸ਼ਾਲਿਨੀ ਸਹਿਗਲ, ਕੰਪਿਊਟਰ ਸਾਇੰਸ ਵਿਭਾਗ ਮੁਖੀ ਡਾ: ਇੰਦਰਪ੍ਰੀਤ ਕੌਰ, ਡਾ: ਸਪਨਜੀਤ ਕੌਰ, ਪ੍ਰੋ: ਮੋਨਿਕਾ, ਪ੍ਰੋ: ਕਿਰਨ ਅਤੇ ਸਮੂਹ ਸਟਾਫ਼ ਨੇ ਰਜਨੀ ਗਰਗ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ | ਅਧਿਆਪਕਾਂ ਨੇ ਕਿਹਾ ਕਿ ਵਿਦਿਆਰਥਣ ਦੀ ਸਖ਼ਤ ਮਿਹਨਤ ਅਤੇ ਨਿਰੰਤਰ ਅਧਿਐਨ ਸਦਕਾ ਇਹ ਉਪਲੱਬਧੀ ਸੰਭਵ ਹੋਈ ਹੈ |

ਪਿਛਲੀ ਖ਼ਬਰ ਬਠਿੰਡਾ ਜ਼ਿਲੇ੍ਹ 'ਚ ਜ਼ਮੀਨਾਂ-ਜਾਇਦਾਦਾਂ ਦੇ ਖ਼ਾਨਗੀ ਤਬਾਦਲਿਆਂ 'ਤੇ ਲੱਗੀ ਰੋਕ ਨਾਲ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਲੋਂ ਲਗਾਇਆ ਗਿਆ ਧਾਰਮਿਕ ਟੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।