16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਨਰਜੀ ਇੰਟਰਨੈਸ਼ਨਲ ਕਾਲਜ ਵਿਖੇ ਨਰਸਿੰਗ ਹਫਤਾ ਮਨਾਇਆ <br/>

ਅਜੀਤ ਡੈਸਕ 13-05-2026
ਮਹਿਮਾ ਸਰਜਾ, 12 ਮਈ (ਬਲਦੇਵ ਸੰਧੂ)-ਪਿੰਡ ਬੁਰਜ ਮਹਿਮਾ ਦੇ ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਨਰਸਿੰਗ ਹਫ਼ਤਾ ਬੜੇ ਉਤਸ਼ਾਹ, ਅਨੁਸ਼ਾਸਨ, ਸੇਵਾ-ਭਾਵਨਾ ਅਤੇ ਸਮਾਜਿਕ ਜਾਗਰੂਕਤਾ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿਚ ਸਿਵਲ ਹਸਪਤਾਲ ਬਠਿੰਡਾ ਦੀ ਮੈਟਰਨ ਪਰਮਜੀਤ ਕੌਰ ਅਤੇ ਡਾ. ਮੀਨਾਕਸ਼ੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਸਾਂ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ | ਇਸ ਮੌਕੇ ਚੇਅਰਮੈਨ ਪ੍ਰੋ. ਡੀ.ਐਸ. ਮਸਤਾਨਾ, ਡਾਇਰੈਕਟਰ ਰਵਜੋਤ ਕੌਰ, ਡਾਇਰੈਕਟਰ ਭਰਤ ਸ਼ਰਮਾ, ਪੁਸ਼ਪਾ ਸ਼ਰਮਾ, ਕਾਲਜ ਪਿ੍ੰਸੀਪਲ ਪਰਮਿੰਦਰ ਕੌਰ ਮੌਜੂਦ ਸਨ | ਪਿ੍ੰਸੀਪਲ ਪਰਮਿੰਦਰ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਸਮਾਗਮ ਹਾਜ਼ਰੀਨ ਦਾ ਧੰਨਵਾਦ ਕੀਤਾ | ਇਸ ਦੌਰਾਨ ਕਾਲਜ ਵਿਚ ਵਿਦਿਅਕ, ਸੱਭਿਆਚਾਰਕ, ਪ੍ਰੇਰਣਾਦਾਇਕ, ਰਚਨਾਤਮਕ ਅਤੇ ਲੋਕ-ਭਲਾਈ ਨਾਲ ਸੰਬੰਧਿਤ ਕਈ ਪ੍ਰਭਾਵਸ਼ਾਲੀ ਗਤੀਵਿਧੀਆਂ ਕਰਵਾਈਆਂ ਗਈਆਂ | ਸਮਾਪਤੀ ਸਮਾਰੋਹ ਦੌਰਾਨ ਆਧੁਨਿਕ ਨਰਸਿੰਗ ਦੀ ਜਨਮਦਾਤਾ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਵਸ ਮੌਕੇ ਵਿਸ਼ੇਸ਼ ਰੰਗਾਰੰਗ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ 'ਲੇਡੀ ਵਿਦ ਦ ਲੈਂਪ' ਫਲੋਰੈਂਸ ਨਾਈਟਿੰਗੇਲ ਦੇ ਜੀਵਨ, ਤਿਆਗ, ਸਮਰਪਣ ਅਤੇ ਨਰਸਿੰਗ ਖੇਤਰ ਵਿਚ ਪਾਏ ਵਿਲੱਖਣ ਯੋਗਦਾਨ ਨੂੰ ਦਰਸਾਉਂਦੀ ਪ੍ਰਭਾਵਸ਼ਾਲੀ ਸਕਿੱਟਾਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪ੍ਰਸਤੁਤੀਆਂ ਰਾਹੀਂ ਨਰਸਿੰਗ ਪੇਸ਼ੇ ਦੀ ਮਹੱਤਤਾ ਨੂੰ ਰੌਸ਼ਨ ਕੀਤਾ | ਇਸ ਮੌਕੇ ਨਵੇਂ ਵਿੱਦਿਅਕ ਸੈਸ਼ਨ ਵਿਚ ਦਾਖ਼ਲ ਹੋਏ ਜੀ.ਐਨ.ਐਮ. ਅਤੇ ਏ.ਐਨ.ਐਮ. ਕੋਰਸਾਂ ਦੇ ਵਿਦਿਆਰਥੀਆਂ ਦਾ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ | ਵਿਦਿਆਰਥੀਆਂ ਨੇ ਮਰੀਜ਼ਾਂ ਦੀ ਨਿਰਸਵਾਰਥ ਸੇਵਾ, ਇਮਾਨਦਾਰੀ, ਗੁਪਤਤਾ ਬਣਾਈ ਰੱਖਣ ਅਤੇ ਪੇਸ਼ੇਵਰ ਨੈਤਿਕਤਾ ਦਾ ਪ੍ਰਣ ਲਿਆ | ਨਰਸਿੰਗ ਹਫ਼ਤੇ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਹੈਲਥ ਟਾਕ ਰਾਹੀਂ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ | ਦੂਜੇ ਦਿਨ ਡਿਸਟਿ੍ਕਟ ਹਸਪਤਾਲ ਬਠਿੰਡਾ ਦੀ ਸਫ਼ਾਈ ਕੀਤੀ ਗਈ | ਸਮਾਰੋਹ ਦੌਰਾਨ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ |

ਪਿਛਲੀ ਖ਼ਬਰ ਭੁੱਚੋ ਕਲਾਂ ਵਿਖੇ ਸਰਕਾਰੀ ਇੱਟਾਂ ਚੋਰੀ ਕਰਨ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਫਤਹਿ ਗਰੁੱਪ ਆਫ ਇੰਸਟੀਚਿਊਸ਼ਨ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।