17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਰਨੂਰ ਕੌਰ ਕਵਿਤਾ ਉਚਾਰਨ ਮੁਕਾਬਲੇ ਵਿਚ ਪੰਜਾਬ ਭਰ 'ਚੋਂ ਅਵੱਲ <br/>

ਅਜੀਤ ਡੈਸਕ 13-05-2026
ਭੁੱਚੋ ਮੰਡੀ, 12 ਮਈ (ਪਰਵਿੰਦਰ ਸਿੰਘ ਜੌੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਫਤਿਹ ਸਿੰਘ ਵਾਲਾ ਦੀ ਵਿਦਿਆਰਥਣ ਹਰਨੂਰ ਕੌਰ ਨੂਰ ਪੁੱਤਰੀ ਗੁਰਮੀਤ ਕੌਰ ਜੋ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਹੈ, ਨੇ ਕਵਿਤਾ ਉਚਾਰਨ ਮੁਕਾਬਲੇ ਵਿਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸਿੱਖਿਆ ਅਤੇ ਕਲਾ ਮੰਚ ਵਲੋਂ 'ਸੁਪਨਿਆਂ ਦਾ ਘਰ ਮਨੁੱਖਤਾ ਦੀ ਸੇਵਾ ਸੁਸਾਇਟੀ ਹਸਨਪੁਰ ਜ਼ਿਲ੍ਹਾ ਲੁਧਿਆਣਾ' ਵਿਖੇ ਕਰਵਾਏ ਗਏ ਰਾਜ ਪੱਧਰੀ ਦਿਵਿਆਂਗ ਕਲਾ ਮੁਕਾਬਲੇ 'ਨਵੇਂ ਦਿਸਹੱਦੇ 2025-26' ਵਿਚ ਕਵਿਤਾ ਉਚਾਰਨ ਮੁਕਾਬਲੇ 'ਚ ਭਾਗ ਲੈਂਦਿਆਂ ਹਰਨੂਰ ਕੌਰ ਨੂਰ ਨੇ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ, ਅਧਿਆਪਕਾਂ, ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਵਿਦਿਆਰਥਣ ਨੂੰ ਇਸ ਮੁਕਾਬਲੇ ਲਈ ਤਿਆਰੀ ਪੰਜਾਬੀ ਅਧਿਆਪਕਾ ਨਵਜੋਤ ਕੌਰ ਅਤੇ ਹਿੰਦੀ ਅਧਿਆਪਕਾ ਗੁਰਵਿੰਦਰ ਕੌਰ ਨੇ ਮਿਹਨਤ ਅਤੇ ਲਗਨ ਨਾਲ ਕਰਵਾਈ ਸੀ | ਸਕੂਲ ਵਿਖੇ ਪਹੁੰਚਣ 'ਤੇ ਪਿ੍ੰਸੀਪਲ ਆਸ਼ੂ ਸਿੰਘ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ ਅਤੇ ਤਿਆਰੀ ਕਰਵਾਉਣ ਵਾਲੀਆਂ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਸ਼ਹਿਰ 'ਚ ਗੰਦਗੀ ਫੈਲਣ ਕਾਰਨ ਲੋਕ ਹੋ ਰਹੇ ਪੇ੍ਰਸ਼ਾਨ <br/> ਸਫ਼ਾਈ ਸੇਵਕ ਅਤੇ ਸੀਵਰੇਜ ਵਰਕਰਜ਼ ਯੂਨੀਅਨ ਵਲੋਂ ਆਪਣ... ਅਗਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰ ਐਸੋਸੀਏਸ਼ਨ ਬਠਿੰਡਾ ਡਿੱਪੂ ਵਲੋਂ ਮਹੀਨਾਵਾਰ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।