17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਚੋਣਾਂ ਦੌਰਾਨ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਸੱਤਾ ਧਿਰ ਲਈ ਸਿਰਦਰਦੀ <br/>

ਅਜੀਤ ਡੈਸਕ 13-05-2026
ਭਾਈਰੂਪਾ, 12 ਮਈ (ਵਰਿੰਦਰ ਲੱਕੀ)-ਹੁਣ ਜਦੋਂ ਸੂਬੇ ਅੰਦਰ ਨਗਰ ਨਿਗਮ/ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਬਿਗ਼ਲ ਵੱਜ ਗਿਆ ਹੈ ਤਾਂ ਅਜਿਹੇ ਵਿਚ ਇਨ੍ਹਾਂ ਅਦਾਰਿਆਂ ਨਾਲ ਜੁੜੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿਥੇ ਸਮੇਂ ਦੀ ਹੜਤਾਲ ਸੱਤਾ ਧਿਰ ਲਈ ਸਿਰਦਰਦੀ ਹੋ ਸਕਦੀ ਹੈ, ਕਿਉਂਕਿ ਸਫ਼ਾਈ ਸੇਵਕਾਂ ਦੀ ਹੜਤਾਲ ਅੱਜ ਸੱਤਵੇਂ ਦਿਨ 'ਚ ਦਾਖ਼ਲ ਹੋ ਚੁੱਕੀ ਹੈ, ਜਿਸ ਕਾਰਨ ਸਥਾਨਕ ਕਸਬੇ ਸਮੇਤ ਆਸ ਪਾਸ ਦੇ ਹੋਰਨਾਂ ਸ਼ਹਿਰਾਂ ਅੰਦਰ ਕੂੜੇ ਦੇ ਢੇਰ ਲੱਗ ਚੁੱਕੇ ਹਨ ਤੇ ਘਰਾਂ ਅੰਦਰ ਪਏ ਕੂੜੇ ਕਾਰਨ ਲੋਕ ਕਾਫ਼ੀ ਪ੍ਰੇਸ਼ਾਨੀ 'ਚ ਹਨ | ਨਗਰ ਪੰਚਾਇਤ ਭਾਈਰੂਪਾ ਦੇ ਦਫ਼ਤਰ ਅੱਗੇ ਸਫ਼ਾਈ ਸੇਵਕਾਂ ਵਲੋਂ ਲਗਾਇਆ ਧਰਨਾ ਅੱਜ 7ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ | ਸਫ਼ਾਈ ਸੇਵਕਾਂ ਨੇ ਪੱਕੀ ਭਰਤੀ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਤਨਖਾਹਾਂ 'ਚ ਵਾਧਾ, ਸਮੇਂ ਸਿਰ ਤਨਖ਼ਾਹ ਜਾਰੀ ਕਰਨ ਅਤੇ ਹੋਰ ਭੱਤਿਆਂ ਦੀ ਮੰਗ ਆਦਿ ਉਠਾਈ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ |

ਪਿਛਲੀ ਖ਼ਬਰ ਭਾਕਿਯੂ (ਸਿੱਧੂਪੁਰ) ਵਲੋਂ ਖੇਤੀਬਾੜੀ ਸਹਿਕਾਰੀ ਬੈਂਕ ਅੱਗੇ ਧਰਨਾ ਜਾਰੀ <br/> ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਡਿਗਰੀ ਵੰਡ ਸਮਾਰੋਹ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।