23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੂਜੀ ਬੱਸ ਰਵਾਨਾ <br/>

ਅਜੀਤ ਡੈਸਕ 14-05-2026
ਰਾਮਾਂ ਮੰਡੀ, 13 ਮਈ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੇੜਲੇ ਪਿੰਡ ਰਾਮਸਰਾ ਦੇ ਗੁਰੂਘਰ ਤੋਂ ਅੱਜ ਸ਼ਰਧਾਲੂਆਂ ਦੀ ਭਰੀ ਦੂਜੀ ਏ.ਸੀ. ਬੱਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ | ਇਸ ਮੌਕੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਮੂਹ ਸ਼ਰਧਾਲੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਸੁਖਮਈ ਯਾਤਰਾ ਲਈ ਅਰਦਾਸ ਕੀਤੀ | ਬੱਸ ਰਵਾਨਗੀ ਸਮੇਂ ਧਾਰਮਿਕ ਜੈਕਾਰੇ ਅਤੇ ਖੁਸ਼ੀ ਦਾ ਮਾਹੌਲ ਦੇਖਣਯੋਗ ਸੀ | ਸਰਪੰਚ ਸਰਦੂਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਬਜ਼ੁਰਗਾਂ ਅਤੇ ਆਮ ਲੋਕਾਂ ਲਈ ਵੱਡੀ ਸਹੂਲਤ ਸਾਬਿਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਜ਼ਲਿ੍ਹਆਂਵਾਲਾ ਬਾਗ਼, ਵਾਹਗਾ ਬਾਰਡਰ ਅਤੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਵਾਏ ਜਾਣਗੇ | ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀ, ਪਿੰਡ ਵਾਸੀ, ਸਰਪੰਚ ਸਰਦੂਲ ਸਿੰਘ, ਪੰਚਾਇਤ ਮੈਂਬਰ ਅਮਨਦੀਪ ਸਿੰਘ, ਗੁਰਦੀਪ ਸਿੰਘ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਅਮਨਦੀਪ ਕੌਰ, ਕੁਲਵਿੰਦਰ ਕੌਰ, ਭਿੰਦਰ ਕੌਰ, ਮਾਇਆ ਦੇਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਮੁੱਲ ਆਧਾਰਿਤ ਸਿੱਖਿਆ ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ਐਡਵੋਕੇਟ ਸੰਜੀਵ ਲਹਿਰੀ, ਘਨਸ਼ਾਮ ਦਾਸ ਸੋਮੀ ਅਤੇ ਸ਼ਾਮ ਲਾਲ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।