22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡਾ. ਨਾਗਪਾਲਜ਼ ਪੰਜਾਬ ਪਬਲਿਕ ਕਾਲਜ ਆਫ਼ ਨਰਸਿੰਗ 'ਚ 'ਨਰਸ' ਦਿਵਸ ਮਨਾਇਆ

ਅਜੀਤ ਡੈਸਕ 14-05-2026
ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਾ. ਨਾਗਪਾਲਜ਼ ਪੰਜਾਬ ਪਬਲਿਕ ਕਾਲਜ ਆਫ਼ ਨਰਸਿੰਗ, ਕਟਾਰ ਸਿੰਘ ਵਾਲਾ ਵਿਚ ਅੰਤਰ-ਰਾਸ਼ਟਰੀ 'ਨਰਸ' ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਸਮਾਗਮ ਦਾ ਮੁੱਖ ਉਦੇਸ਼ ਸਿਹਤ ਪ੍ਰਚਾਰ, ਬਿਮਾਰੀਆਂ ਦੀ ਰੋਕਥਾਮ ਅਤੇ ਮਰੀਜ਼ਾਂ ਦੀ ਸੇਵਾ ਵਿਚ ਨਰਸਾਂ ਦੇ ਅਹਿਮ ਯੋਗਦਾਨ ਨੂੰ ਸਲਾਮ ਕਰਨਾ ਸੀ¢ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਹਿਮਾਨਾਂ ਦੇ ਸਵਾਗਤ ਨਾਲ ਹੋਈ¢ ਇਸ ਮੌਕੇ ਕਾਲਜ ਦੀ ਪਿ੍ੰਸੀਪਲ ਮੈਡਮ ਮਨਦੀਪ ਕੌਰ, ਮੁੱਖ ਮਹਿਮਾਨ ਗਗਨਦੀਪ ਕੌਰ ਸੰਧੂ ਅਤੇ ਰਣਜੀਤ ਕੌਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੇਵਾ ਮਨੁੱਖਤਾ ਲਈ ਵੱਡਾ ਯੋਗਦਾਨ ਹੈ¢ ਉਨ੍ਹਾਂ ਵਿਦਿਆਰਥੀਆਂ ਨੂੰ ਸਮਰਪਣ, ਹਮਦਰਦੀ ਅਤੇ ਪੇਸ਼ਾਵਰਤਾ ਨਾਲ ਨਰਸਿੰਗ ਪੇਸ਼ੇ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ¢ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਰੰਗਾਰੰਗ ਸੱਭਿਆਚਾਰਕ ਪ੍ਰਸਤੁਤੀਆਂ ਪੇਸ਼ ਕਰਕੇ ਆਧੁਨਿਕ ਨਰਸਿੰਗ ਦੀ ਸੰਸਥਾਪਕ ਫਲੋਰੈਂਸ ਨਾਈਟਿੰਗੇਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ¢ ਨਰਸਿੰਗ ਪੇਸ਼ੇ ਦੇ ਮਹੱਤਵ ਅਤੇ ਸਮਾਜ ਵਿਚ ਇਸ ਦੀ ਭੂਮਿਕਾ ਬਾਰੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ¢ ਇਸ ਮੌਕੇ ਬੀ.ਐੱਸ.ਸੀ. ਨਰਸਿੰਗ ਦੇ ਹੋਣਹਾਰ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿੱਦਿਅਕ ਅਤੇ ਸਹਿਯੋਗੀ ਗਤੀਵਿਧੀਆਂ ਵਿਚ ਪ੍ਰਾਪਤ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ¢ ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਵਲੋਂ ਨਰਸਿੰਗ ਪੇਸ਼ੇ ਦੀ ਮਰਿਯਾਦਾ ਅਤੇ ਨੈਤਿਕ ਕਰਤੱਵਾਂ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ ਗਈ¢ ਕਾਲਜ ਦੇ ਪ੍ਰਬੰਧਕ ਮੰਡਲ ਅਤੇ ਸਟਾਫ਼ ਵਲੋਂ ਦੁਨੀਆ ਭਰ ਦੀਆਂ ਨਰਸਾਂ ਨੂੰ ਉਨ੍ਹਾਂ ਦੀ ਅਣਥੱਕ ਸੇਵਾ ਅਤੇ ਮਨੁੱਖੀ ਸਿਹਤ ਦੀ ਭਲਾਈ ਲਈ ਕੀਤੇ ਜਾ ਰਹੇ ਯੋਗਦਾਨ ਲਈ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ¢
ਪਿਛਲੀ ਖ਼ਬਰ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਅਗਲੀ ਖ਼ਬਰ ਪੰਜਾਬ ਦੀਆਂ ਬੈਂਕਾਂ ਵਿਚ ਨਕਦੀ ਸੰਕਟ ਹੋਰ ਗੰਭੀਰ ਹੋਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।