08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪ੍ਰਧਾਨ ਮੰਤਰੀ ਦਾ ਤੇਲ, ਖਾਦ ਅਤੇ ਸੋਨਾ ਨਾ ਖ਼ਰੀਦਣ ਬਾਰੇ ਬਿਆਨ ਦੇਸ਼ ਵਿਰੋਧੀ-ਡਾਲਵੀਆ

ਅਜੀਤ ਡੈਸਕ 15-05-2026

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੇਸ਼ ਵਾਸੀਆਂ ਨੂੰ ਤੇਲ ਘੱਟ ਖ਼ਰੀਦਣ, ਖਾਦ ਦੀ ਘੱਟ ਵਰਤੋਂ ਕਰਨ ਅਤੇ ਸੋਨਾ ਨਾ ਖ਼ਰੀਦਣ ਬਾਰੇ ਬਿਆਨ ਹੈਰਾਨੀਜਨਕ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਦੇਸ਼ 'ਚ ਬਿਨ੍ਹਾਂ ਮਤਲਬ ਦੀ ਐਮਰਜੈਂਸੀ ਵਾਲੇ ਹਾਲਾਤ ਬਣਾਉਣਾ ਚਾਹੁੰਦੇ ਹਨ ਅਤੇ ਦੇਸ਼ ਵਾਸੀਆਂ ਨੂੰ ਬਿਨ੍ਹਾਂ ਕਿਸੇ ਆਈ ਆਫ਼ਤ 'ਚ ਧੱਕਣਾ ਚਾਹੁੰਦੇ ਹਨ | ਜੇਕਰ ਉਨ੍ਹਾਂ ਨੂੰ ਦੁਨੀਆਂ ਦੇ ਹੋਰ ਵੱਡੇ ਦੇਸ਼ਾਂ ਤੋਂ ਕੋਈ ਖ਼ਤਰਾ ਹੈ ਤਾਂ ਉਸ ਸਬੰਧੀ ਦੇਸ਼ ਵਾਸੀਆਂ ਅਤੇ ਸਮੁੱਚੀਆਂ ਧਿਰਾਂ ਨੂੰ ਸੁਚੇਤ ਕਰਨਾ ਚਾਹੀਦਾ ਹੈ | ਡਾਲਵੀਆ ਬਠਿੰਡਾ 'ਚ ਨਗਰ ਨਿਗਮ ਚੋਣਾਂ ਸਬੰਧੀ ਪਾਰਟੀ ਮੀਟਿੰਗ ਉਪਰੰਤ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਦੌਰਾਨ ਡਾਲਵੀਆ ਨੇ ਨੀਟ ਪੇਪਰ ਲੀਕ ਹੋਣ 'ਤੇ ਕੇਂਦਰ ਸਰਕਾਰ 'ਤੇ ਸਵਾਲ ਖੜੇ ਕਰਦੇ ਕਿਹਾ ਕਿਹਾ ਕਿ ਸਰਕਾਰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਅਤੇ ਵਿਜੀਲੈਂਸ ਵਿਚ ਟਕਰਾਅ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਦਾ ਹਿੱਸਾ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਅਤੇ ਅਫ਼ਸਰਾਂ ਨੂੰ ਭੁਗਤਣਾ ਪੈ ਰਿਹਾ | ਉਨ੍ਹਾਂ ਦਾਅਵਾ ਕੀਤਾ ਕਿ ਨਿਗਮ ਚੋਣਾਂ ਵਿਚ ਕਾਂਗਰਸ ਪੂਰਨ ਬਹੁਮਤ ਹਾਸਲ ਕਰਕੇ ਬਠਿੰਡਾ 'ਚ ਆਪਣਾ ਮੇਅਰ ਬਣਾਏਗੀ | ਇਸ ਮੌਕੇ ਟਹਿਲ ਸਿੰਘ ਸੰਧੂ, ਅਸ਼ੋਕ ਕੁਮਾਰ, ਕੇ.ਕੇ. ਅਗਰਵਾਲ, ਪਵਨ ਮਾਨੀ, ਅਰੁਣ ਵਧਾਵਨ, ਜ਼ਿਲ੍ਹਾ ਮੀਤ ਪ੍ਰਧਾਨ ਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਬਲਜਿੰਦਰ ਸਿੰਘ ਠੇਕੇਦਾਰ, ਮਾਧਵ ਰਾਮ ਸ਼ਰਮਾ, ਬਲਰਾਜ ਸਿੰਘ ਪੱਕਾ, ਦਰਸ਼ਨ ਸਿੰਘ ਜੀਦਾ, ਨੱਥੂ ਰਾਮ, ਪ੍ਰਕਾਸ਼ ਚੰਦ, ਕਿਰਨਜੀਤ ਸਿੰਘ ਗਹਿਰੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਭਾਜਪਾ ਵਲੋਂ ਬਠਿੰਡਾ ਨਗਰ ਨਿਗਮ ਚੋਣਾਂ ਲਈ 28 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਨਿਰਦੇਸ਼ਕ ਖੇਤੀਬਾੜੀ ਤਕਨਾਲੋਜੀ ਪ੍ਰਯੋਗ ਅਤੇ ਖੋਜ ਸੰਸਥਾਨ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।