08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗਿਣਤੀਕਾਰਾਂ ਵਲੋਂ ਘਰਾਂ ਦਾ ਸੂਚੀਕਰਨ ਅੱਜ ਤੋਂ, ਤਿਆਰੀਆਂ ਮੁਕੰਮਲ

ਅਜੀਤ ਡੈਸਕ 15-05-2026
ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ ਭਲਕੇ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਘਰਾਂ ਦਾ ਸੂਚੀਕਰਨ ਕੀਤਾ ਜਾਣਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਸਹਿਤ-ਪ੍ਰਮੁੱਖ ਜਨਗਣਨਾ ਅਫ਼ਸਰ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਕਾਰਜ ਲਈ 1900 ਤੋਂ ਵੱਧ ਗਿਣਤੀਕਾਰ ਸਮੇਤ ਰਾਖਵਾਂ ਸਟਾਫ਼ ਤਾਇਨਾਤ ਕੀਤੇ ਗਏ ਹਨ | ਇਨ੍ਹਾਂ ਨਾਲ 317 ਸੁਪਰਵਾਈਜ਼ਰ ਵੀ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਗਿਣਤੀਕਾਰਾਂ ਨੂੰ ਮੁਕੰਮਲ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ | ਉਨ੍ਹਾਂ ਸਮੂਹ ਅਮਲੇ ਨੂੰ ਤਨਦੇਹੀ ਨਾਲ ਅਤੇ ਸਮਾਂਬੱਧ ਤਰੀਕੇ ਨਾਲ ਜਨਗਣਨਾ ਦੇ ਪਹਿਲੇ ਪੜਾਅ ਦਾ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਜ਼ਿਕਰਯੋਗ ਹੈ ਕਿ ਮਕਾਨ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਲਈ 33 ਪ੍ਰਸ਼ਨ ਪੁੱਛੇ ਜਾਣਗੇ, ਜਿਨ੍ਹਾਂ 'ਚ ਇਮਾਰਤ ਨੰਬਰ (ਨਗਰਪਾਲਿਕਾ ਜਾਂ ਸਥਾਨਕ ਅਥਾਰਟੀ ਜਾਂ ਜਨਗਣਨਾ ਨੰਬਰ), ਮਕਾਨ ਨੰਬਰ, ਮਕਾਨ ਦੇ ਫਰਸ਼ ਦੀ ਮੁੱਖ ਸਮੱਗਰੀ, ਪਰਿਵਾਰ ਵਿਚ ਆਮ ਤੌਰ 'ਤੇ ਰਹਿਣ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ, ਮੋਬਾਈਲ ਨੰਬਰ ਆਦਿ ਸ਼ਾਮਿਲ ਹਨ | ਨਾਲ ਹੀ ਜਿਹੜੇ ਲੋਕਾਂ ਨੇ ਸਵੈ-ਗਣਨਾ ਕਰ ਲਈ ਹੈ, ਉਨ੍ਹਾਂ ਤੋਂ ਵਿਸ਼ੇਸ ਆਈ. ਡੀ.ਨੰਬਰ ਬਾਰੇ ਪੁੱਛਿਆ ਜਾਵੇਗਾ | ਇਸ ਵਿਸ਼ੇਸ਼ ਆਈ.ਡੀ. ਨੰਬਰ ਰਾਹੀਂ ਗਿਣਤੀਕਾਰ ਸਬੰਧਿਤ ਪਰਿਵਾਰ ਦੀ ਸਵੈ- ਗਣਨਾ ਵੇਰਵਿਆਂ ਦੀ ਪੁਸ਼ਟੀ ਕਰਨਗੇ |
ਪਿਛਲੀ ਖ਼ਬਰ ਨਗਰ ਕੌਂਸਲ ਭੁੱਚੋ ਚੋਣਾਂ ਲਈ ਕਾਂਗਰਸੀ ਉਮੀਦਵਾਰ ਨੀਨਾ ਬਾਂਸਲ ਸਮੇਤ 9 ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਅਗਲੀ ਖ਼ਬਰ ਭਾਜਪਾ ਵਲੋਂ ਬਠਿੰਡਾ ਨਗਰ ਨਿਗਮ ਚੋਣਾਂ ਲਈ 28 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।