08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਸਲ ਭੁੱਚੋ ਚੋਣਾਂ ਲਈ ਕਾਂਗਰਸੀ ਉਮੀਦਵਾਰ ਨੀਨਾ ਬਾਂਸਲ ਸਮੇਤ 9 ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਅਜੀਤ ਡੈਸਕ 15-05-2026
ਭੁੱਚੋ ਮੰਡੀ, 14 ਮਈ (ਪਰਵਿੰਦਰ ਸਿੰਘ ਜੌੜਾ)-ਨਗਰ ਕੌਂਸਲ ਭੁੱਚੋ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ ਵਾਰਡ ਨੰਬਰ-8 ਤੋਂ ਕਾਂਗਰਸੀ ਉਮੀਦਵਾਰ ਨੀਨਾ ਬਾਂਸਲ ਸਮੇਤ ਵੱਖ-ਵੱਖ ਵਾਰਡਾਂ ਤੋਂ ਕੁੱਲ 9 ਜਣਿਆਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਇਨ੍ਹਾਂ ਵਿਚ 5 ਉਮੀਦਵਾਰ ਅਤੇ 4 ਕਵਰਿੰਗ ਉਮੀਦਵਾਰ ਸ਼ਾਮਲ ਹਨ | ਇਨ੍ਹਾਂ ਉਮੀਦਵਾਰਾਂ ਵਿਚ ਨੀਨਾ ਬਾਂਸਲ ਤੋਂ ਇਲਾਵਾ ਰਣਧੀਰ ਸਿੰਘ, ਪਰਮਜੀਤ ਸਿੰਘ ਪੰਮਾ, ਨੀਰੂ ਚੌਹਾਨ ਅਤੇ ਸਿਕੰਦਰ ਸਿੰਘ ਸ਼ਾਮਲ ਹਨ, ਨੇ ਨਗਰ ਕੌਂਸਲ ਦਫ਼ਤਰ ਵਿਖੇ ਰਿਟਰਨਿੰਗ ਅਫ਼ਸਰ ਜਗਜੀਤ ਸਿੰਘ ਭਾਕਰ ਐਕਸੀਅਨ ਨਹਿਰੀ ਵਿਭਾਗ ਅਤੇ ਸਾਹਿਲ ਸ਼ਰਮਾ ਐੱਸ.ਡੀ.ਓ. ਨਹਿਰੀ ਵਿਭਾਗ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਦੱਸ ਦਈਏ ਕਿ ਨੀਨਾ ਬਾਂਸਲ ਨਗਰ ਕੌਂਸਲ ਭੁੱਚੋ ਦੀ ਪ੍ਰਧਾਨਗੀ ਦੀ ਪ੍ਰਮੁੱਖ ਦਾਅਵੇਦਾਰ ਹਨ | ਉਨ੍ਹਾਂ ਦੇ ਪਤੀ ਜੋਨੀ ਬਾਂਸਲ ਨਗਰ ਕੌਂਸਲ ਭੁੱਚੋ ਦੇ 5 ਸਾਲ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਪ੍ਰਧਾਨਗੀ ਵਿਚ ਭੁੱਚੋ ਮੰਡੀ ਦਾ ਕਾਫੀ ਵਿਕਾਸ ਹੋਇਆ ਹੈ | ਉਨ੍ਹਾਂ ਵੱਡੀਆਂ ਗ੍ਰਾਂਟਾਂ ਖ਼ਰਚ ਕੇ ਵਿਸ਼ੇਸ਼ ਤੌਰ 'ਤੇ ਸ਼ਹਿਰ ਦੀਆਂ ਤਕਰੀਬਨ ਸਾਰੀਆਂ ਹੀ ਸੜਕਾਂ ਅਤੇ ਗਲੀਆਂ ਇੰਟਰਲਾਕ ਟਾਈਲਾਂ ਨਾਲ ਪੱਕੀਆਂ ਕਰਵਾਈਆਂ ਅਤੇ ਸ਼ਹਿਰ ਦਾ ਸੁੰਦਰੀਕਰਨ ਕੀਤਾ | ਜਿਸ ਸਦਕਾ ਭੁੱਚੋ ਮੰਡੀ ਨੂੰ ਲਗਾਤਾਰ 2 ਵਾਰ ਜ਼ਿਲ੍ਹਾ ਬਠਿੰਡਾ ਦਾ ਸਭ ਤੋਂ ਸੁੰਦਰ ਸ਼ਹਿਰ ਅਵਾਰਡ ਮਿਲਿਆ | ਜੋਨੀ ਬਾਂਸਲ ਜਿੱਥੇ ਧਾਕੜ ਕਿਸਮ ਦਾ ਫੁਰਤੀਲਾ ਵਿਅਕਤੀ ਹੈ ਅਤੇ ਲੋਕਾਂ ਦੇ ਕੰਮ ਕਰਵਾਉਣ ਵਿਚ ਕਾਫੀ ਮਾਹਿਰ ਮੰਨਿਆ ਜਾਂਦਾ ਹੈ, ਉੱਥੇ ਹੀ ਉਨ੍ਹਾਂ ਦੀ ਪਤਨੀ ਨੀਨਾ ਬਾਂਸਲ ਨਰਮ ਦਿਲ ਦੀ ਧਾਰਮਿਕ ਅਤੇ ਸਮਾਜ ਸੇਵੀ ਸ਼ਖ਼ਸੀਅਤ ਹਨ | ਮੰਨਿਆ ਜਾਂਦਾ ਹੈ ਕਿ ਭੁੱਚੋ ਮੰਡੀ ਦੇ 13 ਵਾਰਡਾਂ ਵਿਚੋਂ ਸਭ ਤੋਂ ਸਖ਼ਤ ਮੁਕਾਬਲਾ ਇਸੇ ਵਾਰਡ ਨੰਬਰ 8 ਵਿਚ ਰਹਿਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਮਲੂਕਾ ਵਲੋਂ ਦਿਹਾਤੀ ਖੇਤਰ ਦੀਆਂ ਨਗਰ ਕੌਂਸਲਾਂ ਲਈ ਉਮੀਦਵਾਰ ਐਲਾਨੇ <br/> ਅਗਲੀ ਖ਼ਬਰ ਗਿਣਤੀਕਾਰਾਂ ਵਲੋਂ ਘਰਾਂ ਦਾ ਸੂਚੀਕਰਨ ਅੱਜ ਤੋਂ, ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।