08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਜਪਾ ਜ਼ਿਲ੍ਹਾ ਪ੍ਰਧਾਨ ਮਲੂਕਾ ਵਲੋਂ ਦਿਹਾਤੀ ਖੇਤਰ ਦੀਆਂ ਨਗਰ ਕੌਂਸਲਾਂ ਲਈ ਉਮੀਦਵਾਰ ਐਲਾਨੇ <br/>

ਅਜੀਤ ਡੈਸਕ 15-05-2026
ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਜਨਤਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜ਼ਿਲ੍ਹਾ ਦਿਹਾਤੀ ਅਧੀਨ ਆਉਣ ਵਾਲੀਆਂ ਰਾਮਾਂ, ਮਹਿਰਾਜ, ਮੌੜ, ਭਗਤਾ, ਭਾਈਰੂਪਾ ਅਤੇ ਮਲੂਕਾ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ | ਭਾਜਪਾ ਦੇ ਸਥਾਨਕ ਦਫਤਰ ਵਿਖੇ ਅੱਜ ਦਿਹਾਤੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਚਰਚਾ ਤੋਂ ਬਾਅਦ ਉਮੀਦਵਾਰਾਂ ਨਾਮ ਤੈਅ ਕੀਤੇ ਗਏ ਅਤੇ ਸਬੰਧਿਤ ਨਗਰ ਕੌਂਸਲ ਦੇ ਜਰਨਲ ਸਕੱਤਰ ਤੇ ਸਰਕਲ ਪ੍ਰਧਾਨਾਂ ਨੂੰ ਉਮੀਦਵਾਰਾਂ ਦੇ ਪਾਰਟੀ ਟਿਕਟ ਪੱਤਰ ਸੌਂਪ ਦਿੱਤੇ | ਇਸ ਮੌਕੇ ਮਲੂਕਾ ਨੇ ਕਿਹਾ ਕਿ ਸਰਕਾਰ ਵਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਐਨ.ਓ.ਸੀ ਜਾਰੀ ਨਾਂਅ ਕਰਨ ਦੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ | ਸਰਕਾਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸ਼ਹਿ 'ਤੇ ਚੋਣਾਂ ਲੁੱਟਣ ਦੀ ਤਿਆਰੀ ਵਿਚ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਉਮੀਦਵਾਰ ਤੇ ਵਰਕਰ ਚੋਣਾਂ ਨੂੰ ਲੈ ਕੇ ਪੂਰੇ ਉਤਸ਼ਾਹ 'ਚ ਹਨ, ਅਸੀਂ ਸਰਕਾਰ ਨੂੰ ਚੋਣਾਂ ਦੌਰਾਨ ਕਿਸੇ ਕਿਸਮ ਦੀ ਧੱਕੇਸ਼ਾਹੀ ਨਹੀਂ ਕਰਨ ਦੇਵਾਂਗੇ | ਮਲੂਕਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ 'ਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਨਗਰ ਕੌਂਸਲ ਤੇ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜੇ ਭਾਜਪਾ ਦੇ ਹੱਕ 'ਚ ਹੀ ਆਉਣਗੇ | ਇਹ ਚੋਣਾਂ ਪੰਜਾਬ 'ਚ ਡਬਲ ਇੰਜਨ ਦੀ ਸਰਕਾਰ ਦਾ ਅਧਾਰ ਕਾਇਮ ਕਰਨਗੀਆਂ | ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਐਸ.ਸੀ.ਵਿੰਗ ਸੂਬਾ ਸਕੱਤਰ ਜਸਵੀਰ ਸਿੰਘ ਮਹਿਰਾਜ, ਜਰਨਲ ਸਕੱਤਰ ਮੇਜਰ ਸਿੰਘ ਬਰਾੜ, ਜਰਨਲ ਸਕੱਤਰ ਚੰਦਨ ਕਾਂਤ, ਸਰਕਲ ਪ੍ਰਧਾਨ ਦੇਵੀ ਦਿਆਲ, ਮਹਿਲਾ ਮੋਰਚਾ ਪ੍ਰਧਾਨ ਸੁਖਵਿੰਦਰ ਕੌਰ ਸ਼ੇਰਗੜ੍ਹ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਰਿੰਦਰ ਮਹਿਰਾਜ ਨੇ ਜਸਵਿੰਦਰ ਕੌਰ ਤੇ ਮਨਿੰਦਰ ਮਹਿਰਾਜ ਦੇ ਨਾਮਜ਼ਦਗੀ ਪੱਤਰ ਕਰਵਾਏ ਦਾਖ਼ਲ ਅਗਲੀ ਖ਼ਬਰ ਨਗਰ ਕੌਂਸਲ ਭੁੱਚੋ ਚੋਣਾਂ ਲਈ ਕਾਂਗਰਸੀ ਉਮੀਦਵਾਰ ਨੀਨਾ ਬਾਂਸਲ ਸਮੇਤ 9 ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।