08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਹਰਿੰਦਰ ਮਹਿਰਾਜ ਨੇ ਜਸਵਿੰਦਰ ਕੌਰ ਤੇ ਮਨਿੰਦਰ ਮਹਿਰਾਜ ਦੇ ਨਾਮਜ਼ਦਗੀ ਪੱਤਰ ਕਰਵਾਏ ਦਾਖ਼ਲ

ਅਜੀਤ ਡੈਸਕ 15-05-2026
ਮਹਿਰਾਜ, 14 ਮਈ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਪਾਰਟੀ ਵਲੋਂ 13 ਵਾਰਡਾਂ ਵਿਚ ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਹਨ | ਇਸ ਦੌਰਾਨ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਵਲੋਂ ਵਾਰਡ ਨੰਬਰ 1 ਤੋਂ ਮਾਤਾ ਜਸਵਿੰਦਰ ਕੌਰ ਅਤੇ ਵਾਰਡ ਨੰਬਰ 12 ਤੋਂ ਮਨਿੰਦਰ ਮਹਿਰਾਜ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਹਰਿੰਦਰ ਮਹਿਰਾਜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਵਿਕਾਸ ਦੀ ਰਾਜਨੀਤੀ ਕਰਦਾ ਆਇਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਰ ਵਰਗ ਨੂੰ ਨਾਲ ਲੈ ਕੇ ਉਮੀਦਵਾਰ ਚੁਣੇ ਗਏ ਹਨ ਅਤੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਨਗਰ ਪੰਚਾਇਤ ਚੋਣਾਂ ਵਿਚ ਅਕਾਲੀ ਦਲ ਬਾਦਲ ਮਜ਼ਬੂਤੀ ਨਾਲ ਚੋਣ ਲੜੇਗਾ ਅਤੇ ਸ਼ਾਨਦਾਰ ਜਿੱਤ ਹਾਸਲ ਕਰੇਗਾ | ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਇਸ ਵਾਰ ਨਗਰ ਪੰਚਾਇਤ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਸਮਰਥਨ ਮਿਲੇਗਾ | ਉਨ੍ਹਾਂ ਕਿਹਾ ਕਿ ਪਾਰਟੀ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿਚ ਉੱਤਰੀ ਹੈ | ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰਾਂ ਵਿਚ ਵਾਰਡ ਨੰਬਰ 1 ਤੋਂ ਜਸਵਿੰਦਰ ਕੌਰ, ਵਾਰਡ ਨੰਬਰ 2 ਤੋਂ ਬਲਵੀਰ ਸਿੰਘ, ਵਾਰਡ ਨੰਬਰ 3 ਤੋਂ ਧਰਮਜੀਤ ਸਿੰਘ, ਵਾਰਡ ਨੰਬਰ 4 ਤੋਂ ਇੰਦਰਜੀਤ ਸਿੰਘ, ਵਾਰਡ ਨੰਬਰ 5 ਤੋਂ ਮਨਜੀਤ ਕੌਰ, ਵਾਰਡ ਨੰਬਰ 6 ਤੋਂ ਕੁਲਵਿੰਦਰ ਸਿੰਘ, ਵਾਰਡ ਨੰਬਰ 7 ਤੋਂ ਚਰਨਜੀਤ ਕੌਰ, ਵਾਰਡ ਨੰਬਰ 8 ਤੋਂ ਕੁਲਦੀਪ ਸਿੰਘ, ਵਾਰਡ ਨੰਬਰ 9 ਤੋਂ ਹਰਪ੍ਰੀਤ ਕੌਰ, ਵਾਰਡ ਨੰਬਰ 10 ਤੋਂ ਅਮਰਜੀਤ ਸਿੰਘ, ਵਾਰਡ ਨੰਬਰ 11 ਤੋਂ ਚਰਨ ਸਿੰਘ, ਵਾਰਡ ਨੰਬਰ 12 ਤੋਂ ਮਨਿੰਦਰਜੀਤ ਸਿੰਘ ਅਤੇ ਵਾਰਡ ਨੰਬਰ 13 ਤੋਂ ਪਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ |
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਮਲੂਕਾ ਵਲੋਂ ਨਗਰ ਪੰਚਾਇਤ ਮਲੂਕਾ ਤੇ ਮਹਿਰਾਜ ਦੇ ਉਮੀਦਵਾਰਾਂ ਦਾ ਐਲਾਨ <br/> ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਮਲੂਕਾ ਵਲੋਂ ਦਿਹਾਤੀ ਖੇਤਰ ਦੀਆਂ ਨਗਰ ਕੌਂਸਲਾਂ ਲਈ ਉਮੀਦਵਾਰ ਐਲਾਨੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।