08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਨਵੀਆਂ ਹਦਾਇਤਾਂ ਜਾਰੀ

ਅਜੀਤ ਡੈਸਕ 15-05-2026
ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਹੇਠ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਰਜਿਸਟਰਡ ਕੀਤੇ ਜਾਣਗੇ¢ ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਉਪਲੱਬਧ ਹੋਣਗੇ¢ ਪੰਕਜ ਕੁਮਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰੀਨਿਊ ਕਰਵਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ¢ ਇਮਾਰਤ ਦਾ ਹਵਾਦਾਰ ਹੋਣਾ, ਚਾਰ-ਦੀਵਾਰੀ, ਸਾਫ਼-ਸੁਥਰਾ ਪੀਣ ਯੋਗ ਪਾਣੀ ਹੋਵੇ ਤੇ ਇਸ ਦੇ ਨਾਲ ਇਕ ਕੇਅਰ ਟੇਕਰ ਵੀ ਹੋਵੇਗਾ¢ ਸਕੂਲ ਦੀ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਅਤੇ ਸਾਰੇ ਸਕੂਲਾਂ ਵਿਚ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ¢ ਦਾਖ਼ਲੇ ਲਈ ਬੱਚਿਆਂ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਨਹੀਂ ਹੋਵੇਗੀ¢ ਪਲੇਅ ਵੇਅ ਸਕੂਲਾਂ ਵਿਚ ਲਾਇਬ੍ਰੇਰੀ ਦਾ ਪ੍ਰਬੰਧ, ਬੱਚਿਆਂ ਦੀ ਸਿਹਤ ਦਾ ਰਿਕਾਰਡ ਰੱਖਣਾ ਵੀ ਲਾਜ਼ਮੀ ਕੀਤਾ ਗਿਆ ਹੈ¢ ਸਕੂਲਾਂ ਵਿਚ ਫੀਸਾਂ ਸਬੰਧੀ ਵੀ ਦਿਸ਼ਾ-ਨਿਰਦੇਸ਼ ਲਾਗੂ ਹੋਣਗੇ¢ ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ¢ ਜ਼ਿਲ੍ਹਾ ਬਠਿੰਡਾ ਵਿੱਚ ਚੱਲ ਰਹੇ ਅਤੇ ਚਾਹਵਾਨ ਪਲੇਅ ਵੇਅ ਸਕੂਲਾਂ ਦੇ ਮਾਲਕਾਂ/ਟਰੱਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਨਵੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ |
ਘਰੇਲੂ ਕਲੇਸ਼ ਕਾਰਨ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼, ਝੀਲ 'ਚ ਮਾਰੀ ਛਾਲ
ਬਠਿੰਡਾ, 14 ਮਈ (ਅਵਤਾਰ ਸਿੰਘ ਕੈਂਥ): ਸਥਾਨਕ ਬਠਿੰਡਾ ਸ਼ਹਿਰ ਦੇ ਥਰਮਲ ਦੀ ਝੀਲ ਨੰਬਰ-2 ਵਿਚ ਇਕ ਔਰਤ ਨੇ ਆਪਣੇ ਘਰੇਲੂ ਕਲੇਸ਼ ਕਾਰਨ ਮਾਨਸਿਕ ਤਣਾਅ ਕਾਰਨ ਛਾਲ ਮਾਰ ਦਿੱਤੀ ਹੈ, ਜਿਸ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ 'ਤੇ ਪਹੁੰਚਿਆ ਅਤੇ ਲੋਕਾਂ ਦੀ ਮਦਦ ਨਾਲ ਔਰਤ ਨੂੰ ਝੀਲ ਵਿਚੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ, ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ | ਸੂਤਰਾਂ ਅਨੁਸਾਰ ਔਰਤ ਨੇ ਦੱਸਿਆ ਕਿ ਉਸ ਦੇ ਇੱਕ ਲੜਕਾ ਅਤੇ ਲੜਕੀ ਹੈ, ਪਤੀ ਨਾਲ ਝਗੜਾ ਚੱਲਦਾ ਹੈ | ਲੜਾਈ ਕਾਰਨ ਪੈਦਾ ਹੋਏ ਤਣਾਅ ਕਾਰਨ ਉਸਨੇ ਝੀਲ ਵਿਚ ਛਾਲ ਮਾਰ ਦਿੱਤੀ | ਉਸ ਦੀ ਪਹਿਚਾਣ ਨਵਪ੍ਰੀਤ ਕੌਰ ਵਾਸੀ ਧੋਬੀਆਣਾ ਬਸਤੀ ਦੇ ਰਹਿਣ ਵਜੋਂ ਹੋਈ ਹੈ |
ਪਿਛਲੀ ਖ਼ਬਰ ਇਫਕੋ ਵਲੋਂ ਪਿੰਡ ਬੀਰੋਕੇ ਕਲਾਂ ਵਿਖੇ ਮਿੱਟੀ ਪਰਖ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ <br/> ਅਗਲੀ ਖ਼ਬਰ ਜ਼ਿਲ੍ਹਾ ਯੋਜਨਾ ਬੋਰਡ ਦਾ ਸਾਬਕਾ ਚੇਅਰਮੈਨ ਅੰਮਿ੍ਤ ਲਾਲ ਅਗਰਵਾਲ ਨਿਗਮ ਚੋਣਾਂ 'ਚ ਕੁੱਦਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।