12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਠਿੰਡਾ ਪੁਲਿਸ ਵਲੋਂ ਹੈਰੋਇਨ ਤੇ ਲਾਹਣ ਸਮੇਤ 3 ਵਿਅਕਤੀ ਕਾਬੂ <br/>

ਅਜੀਤ ਡੈਸਕ 07-06-2026
ਬਠਿੰਡਾ, 6 ਜੂਨ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 10.9 ਗ੍ਰਾਮ ਹੈਰੋਇਨ ਅਤੇ 40 ਲੀਟਰ ਲਾਹਨ (ਕੱਚੀ ਸ਼ਰਾਬ) ਬਰਾਮਦ ਕਰ ਲਈ ਗਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਰਿੰਗ ਰੋਡ 'ਤੇ ਕੀਤੀ ਹੋਈ ਨਾਕੇਬੰਦੀ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 10.9 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਨੈਨਦਾਸ ਅਤੇ ਪੰਕਜ ਕੁਮਾਰ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਦੂਸਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੋਬਿੰਦ ਸਿੰਘ ਅਨੁਸਾਰ ਥਾਣਾ ਸਦਰ ਪੁਲਿਸ ਵਲੋਂ ਬਲਵਿੰਦਰ ਸਿੰਘ ਵਾਸੀ ਬੀੜ ਤਲਾਬ ਤੋਂ 40 ਲੀਟਰ ਲਾਹਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ 'ਤੇ ਥਾਣਾ ਸਦਰ ਵਿਖੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਨਕਦੀ ਅਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਅਣਪਛਾਤੇ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਮੁਲਾਜ਼ਮਾਂ 'ਤੇ ਕੀਤੇ ਲਾਠੀਚਾਰਜ ਖਿਲਾਫ਼ ਕਿਸਾਨਾਂ ਵਲੋਂ ਅਰਥੀ ਫੂਕ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।