12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਕਦੀ ਅਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਅਣਪਛਾਤੇ 'ਤੇ ਮੁਕੱਦਮਾ ਦਰਜ

ਅਜੀਤ ਡੈਸਕ 07-06-2026
ਬਠਿੰਡਾ, 6 ਜੂਨ (ਵੀਰਪਾਲ ਸਿੰਘ)- ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਕੈਨਾਲ ਕਾਲੋਨੀ ਵਿਚ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕ੍ਰਿਸ਼ਨ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ਬਾਬਾ ਦੀਪ ਸਿੰਘ ਨਗਰ ਬਠਿੰਡਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 24 ਮਈ 2026 ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰੇ ਘਰੋਂ 85 ਹਜਾਰ ਰੁਪਏ ਦੀ ਨਕਦੀ, 5 ਲੱਖ ਰੁਪਏ ਕੀਮਤ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਚਾਹਲ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਨਿਖੇਧੀ <br/> ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਹੈਰੋਇਨ ਤੇ ਲਾਹਣ ਸਮੇਤ 3 ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।