15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ <br/>

ਅਜੀਤ ਡੈਸਕ 07-06-2026
ਤਲਵੰਡੀ ਸਾਬੋ, 6 ਜੂਨ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਈਕੋ ਕਲੱਬ ਅਤੇ ਐਨ.ਐਸ.ਐਸ. ਵਿਭਾਗ ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਾਲਜ ਕੈਂਪਸ ਵਿਚ ਪੌਦੇ ਲਗਾਏ ਗਏ¢ ਇਸ ਮੌਕੇ ਪ੍ਰਬੰਧਕਾਂ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ¢ ਇਸ ਦੌਰਾਨ ਕਾਲਜ ਕੈਂਪਸ ਵਿਚ ਛਾਂਦਾਰ ਤੇ ਫਲਦਾਰ ਪੌਦੇ ਲਗਾਏ ਗਏ ਅਤੇ ਵਿਦਿਆਰਥਣਾਂ ਨੂੰ ਪੌਦਿਆਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ¢ ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਰੁੱਖ ਮਨੱੁਖੀ ਜੀਵਨ ਲਈ ਬਹੁਤ ਜ਼ਰੂਰੀ ਹਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਵਿਅਕਤੀ ਨੂੰ ਪੌਦੇ ਲਗਾਉਣੇ ਚਾਹੀਦੇ ਹਨ¢ ਇਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਨੇ ਵਾਤਾਵਰਨ ਸੁਰੱਖਿਆ ਸੰਬੰਧੀ ਜਾਗਰੂਕਤਾ ਫੈਲਾਉਣ ਦਾ ਸੰਕਲਪ ਵੀ ਲਿਆ | ਇਸ ਮੌਕੇ ਪ੍ਰੋ.ਸ਼ਾਲਿਨੀ ਸਹਿਗਲ, ਡਾ.ਗੁਰਮੇਜ ਸਿੰਘ, ਪ੍ਰੋਗਰਾਮ ਅਫ਼ਸਰ ਡਾ. ਅਮਨਪਾਲ ਕੌਰ, ਪ੍ਰੋ. ਪੁਸ਼ਪਿੰਦਰ ਕੌਰ ਅਤੇ ਪ੍ਰੋ.ਕਿਰਨ ਬਾਲਾ ਮੌਜੂਦ ਸਨ¢

ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਕੋਟਸ਼ਮੀਰ 'ਚ ਮੁਫ਼ਤ ਕਬੱਡੀ ਕੋਚਿੰਗ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।