17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਟਿਆਲਾ ਵਿਖੇ ਲਾਈਨਮੈਨਾਂ 'ਤੇ ਕੀਤਾ ਲਾਠੀਚਾਰਜ ਨਿੰਦਣਯੋਗ-ਖਾਰਾ

ਅਜੀਤ ਡੈਸਕ 07-06-2026
ਮਾਨਸਾ, 6 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 2600 ਅਪ੍ਰਟਿਸਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਨਿੰਦਣਯੋਗ ਹੈ | ਮਨੁੱਖੀ ਅਧਿਕਾਰ ਮੰਚ ਆਰ.ਟੀ.ਆਈ. ਸੈੱਲ ਪੰਜਾਬ ਦੇ ਚੇਅਰਮੈਨ ਸੁਖਦਰਸ਼ਨ ਸਿੰਘ ਖਾਰਾ ਨੇ ਕਿਹਾ ਕਿ ਐਸ.ਐਚ.ਓ. ਤੇ ਡੀ.ਐਸ.ਪੀ. ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਮੰਚ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਦੀਪ ਸਿੰਘ ਸਵੀਟੀ, ਇਸਤਰੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੀਮਾ ਸ਼ਰਮਾ, ਜ਼ਿਲ੍ਹਾ ਚੇਅਰਮੈਨ ਅਵਤਾਰ ਸਿੰਘ, ਟਾਰਸ ਲੀਗਲ ਸੈਲ ਦੇ ਜ਼ਿਲ੍ਹਾ ਚੇਅਰਮੈਨ ਅੰਗਰੇਜ਼ ਸਿੰਘ ਕਲੇਰ ਆਦਿ ਨੇ ਵੀ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਆਲੋਚਨਾ ਕੀਤੀ |

ਪਿਛਲੀ ਖ਼ਬਰ ਬੇਰੁਜ਼ਗਾਰ ਨੌਜਵਾਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਤਰਕਸ਼ੀਲ ਸੁਸਾਇਟੀ ਵਲੋਂ ਨਿਖੇਧੀ ਅਗਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਮੁੱਖ ਮੰਗਾਂ ਨੂੰ ਲੈ ਕੇ ਡਾਇਰੈਕਟਰ ਡਾ.ਅਦਿੱਤੀ ਸਲਾਰੀਆ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।