17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੇਰੁਜ਼ਗਾਰ ਨੌਜਵਾਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਤਰਕਸ਼ੀਲ ਸੁਸਾਇਟੀ ਵਲੋਂ ਨਿਖੇਧੀ

ਅਜੀਤ ਡੈਸਕ 07-06-2026
ਮਾਨਸਾ, 6 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮਾਨਸਾ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਇਕਾਈ ਮੁਖੀ ਮਾਸਟਰ ਲੱਖਾ ਸਿੰਘ ਸਹਾਰਨਾ ਅਤੇ ਮੀਡੀਆ ਵਿਭਾਗ ਮੁਖੀ ਨਰਿੰਦਰ ਕੌਰ ਬੁਰਜ ਹਮੀਰਾ, ਗੁਰਦੀਪ ਸਿੰਘ ਸਿੱਧੂ, ਕਿ੍ਸ਼ਨ ਮਾਨਬੀਬੜੀਆਂ, ਹਰਬੰਸ ਸਿੰਘ ਢਿੱਲੋਂ ਅਤੇ ਅਜੈਬ ਸਿੰਘ ਚੱਕ ਅਲੀਸ਼ੇਰ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਨੌਜਵਾਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ 'ਚ ਆਈ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ 'ਤੇ ਜ਼ਬਰ ਕਰ ਰਹੀ ਹੈ, ਜਿਸ ਨਾਲ ਅਰਾਜਕਤਾ ਦਾ ਮਾਹੌਲ ਪੈਦਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਰੁਝਾਨ ਪੰਜਾਬ ਦੇ ਹਿਤ 'ਚ ਨਹੀਂ ਹੈ |

ਪਿਛਲੀ ਖ਼ਬਰ ਆਂਗਣਵਾੜੀ ਯੂਨੀਅਨ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਕਰਨ ਦੀ ਨਿੰਦਾ <br/> ਅਗਲੀ ਖ਼ਬਰ ਪਟਿਆਲਾ ਵਿਖੇ ਲਾਈਨਮੈਨਾਂ 'ਤੇ ਕੀਤਾ ਲਾਠੀਚਾਰਜ ਨਿੰਦਣਯੋਗ-ਖਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।