17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਂਗਣਵਾੜੀ ਯੂਨੀਅਨ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਕਰਨ ਦੀ ਨਿੰਦਾ <br/>

ਅਜੀਤ ਡੈਸਕ 07-06-2026
ਮਾਨਸਾ, 6 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਮਾਨਸਾ ਦੀ ਇਕਾਈ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਕਿਹਾ ਕਿ ਲੋਕਤੰਤਰੀ ਢੰਗ ਨਾਲ ਆਪਣੀ ਰੋਜ਼ੀ-ਰੋਟੀ ਅਤੇ ਰੁਜ਼ਗਾਰ ਦਾ ਹੱਕ ਮੰਗਣ ਵਾਲੇ ਨੌਜਵਾਨਾਂ ਅਤੇ ਕਾਮਿਆਂ 'ਤੇ ਅੰਨੇ੍ਹਵਾਹ ਡਾਂਗਾਂ ਚਲਾਉਣੀਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਅਸਲ ਚਿਹਰੇ ਨੂੰ ਬੇਨਕਾਬ ਕਰਦੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਲੋਕਾਂ ਦੀ ਆਵਾਜ਼ ਸੁਣਨ ਦੇ ਦਾਅਵੇ ਤੇ ਵਾਅਦੇ ਕਰਨ ਵਾਲੀ 'ਆਪ' ਸਰਕਾਰ ਸੰਘਰਸ਼ਕਾਰੀਆਂ ਨੂੰ ਡੰਡੇ ਦੇ ਜ਼ੋਰ ਨਾਲ ਚੁੱਪ ਕਰਵਾਉਣ ਦੇ ਰਾਹ ਪੈ ਗਈ ਹੈ, ਜੋ ਉਸ ਲਈ ਘਾਤਕ ਸਿੱਧ ਹੋਵੇਗਾ | ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵੀ ਪਿਛਲੇ ਸਮੇਂ ਦੌਰਾਨ ਆਪਣੀਆਂ ਮੰਗਾਂ ਲਈ ਲੰਬੇ ਸੰਘਰਸ਼ ਲੜੇ ਹਨ ਅਤੇ ਸਰਕਾਰੀ ਜਬਰ ਦਾ ਸਾਹਮਣਾ ਕੀਤਾ ਹੈ | ਉਕਤ ਆਗੂ ਨੇ ਪੰਜਾਬ ਦੇ ਸਮੁੱਚੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਅÏਰਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਜਬਰ ਜ਼ੁਲਮ ਖ਼ਿਲਾਫ਼ ਇੱਕਜੁੱਟ ਹੋ ਕੇ ਸੰਘਰਸ਼ ਨੂੰ ਮਜ਼ਬੂਤ ਕਰਨ |


ਪਿਛਲੀ ਖ਼ਬਰ ਡੀ.ਏ.ਵੀ ਕਾਲਜ 'ਚ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ <br/> ਅਗਲੀ ਖ਼ਬਰ ਬੇਰੁਜ਼ਗਾਰ ਨੌਜਵਾਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਤਰਕਸ਼ੀਲ ਸੁਸਾਇਟੀ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।