17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲਾਈਨਮੈਨਾਂ 'ਤੇ ਲਾਠੀਚਾਰਜ ਦੀ ਅਕਾਲੀ ਦਲ ਵਲੋਂ ਨਿਖੇਧੀ <br/>

ਅਜੀਤ ਡੈਸਕ 07-06-2026
ਭੁੱਚੋ ਮੰਡੀ, 6 ਜੂਨ (ਪਰਵਿੰਦਰ ਸਿੰਘ ਜੌੜਾ)- ਪਟਿਆਲਾ ਵਿਖੇ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਬਿਜਲੀ ਬੋਰਡ ਦੇ ਲਾਈਨਮੈਨਾਂ 'ਤੇ ਅਣਮਨੁੱਖੀ ਲਾਠੀਚਾਰਜ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ | ਦਲ ਦੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਵਿਧਾਨ ਸਭਾ ਹਲਕਾ ਭੁੱਚੋ ਤੋਂ ਉਮੀਦਵਾਰ ਡਾ. ਦਲਜੀਤ ਸਿੰਘ ਗੁਰੂ ਨੇ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਦਮਗੱਜੇ ਮਾਰ ਰਹੀ ਹੈ ਕਿ ਉਸ ਵਲੋਂ ਸਾਰੇ ਕੱਚੇ ਮੁਲਾਜ਼ਮ ਪੱਕੇ ਕਰ ਦਿੱਤੇ ਗਏ ਹਨ, ਦੂਜੇ ਪਾਸੇ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਉਕਤ ਮੁਲਾਜ਼ਮ ਲੰਮੇ ਸਮੇਂ ਤੋਂ ਪੱਕੀਆਂ ਨੌਕਰੀਆਂ ਦੀ ਮੰਗ ਕਰ ਰਹੇ ਹਨ, ਨੂੰ ਪੁਲਿਸ ਵਲੋਂ ਛੱਲੀਆਂ ਵਾਂਗ ਕੁੱਟਿਆ ਗਿਆ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਡੀ. ਐਸ. ਪੀ. ਪੱਧਰ ਦੇ ਅਧਿਕਾਰੀ ਵਲੋਂ ਮੁਲਾਜ਼ਮਾਂ ਦੇ ਡਾਂਗਾਂ ਦੀਆਂ ਹੁੱਝਾਂ ਮਾਰੀਆਂ ਗਈਆਂ, ਉਹ ਗੈਰ-ਮਨੁੱਖੀ ਅਤੇ ਗੈਰ-ਸੰਵਿਧਾਨਕ ਹੈ ਅਤੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸਵਾ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਮੋਰਚੇ 'ਤੇ ਅਸਫਲ ਸਾਬਤ ਹੋਈ ਹੈ ਅਤੇ ਨੈਤਿਕ ਤੌਰ 'ਤੇ ਇਸ ਸਰਕਾਰ ਨੇ ਸੱਤਾ ਵਿਚ ਰਹਿਣ ਦਾ ਅਧਿਕਾਰ ਖੋ ਲਿਆ ਹੈ |

ਪਿਛਲੀ ਖ਼ਬਰ ਅਪ੍ਰੈਂਟਿਸਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਵਿਰੁੱਧ ਟੈਕਨੀਕਲ ਮੁਲਾਜ਼ਮਾਂ ਵਲੋਂ ਧਰਨਾ <br/> ਅਗਲੀ ਖ਼ਬਰ 'ਆਪ' ਵਲੰਟੀਅਰ ਨੇ ਆਪਣੀ ਹੀ ਪਾਰਟੀ ਦੇ ਹਲਕਾ ਇੰਚਾਰਜ ਖਿਲਾਫ ਖੋਲਿ੍ਹਆ ਮੋਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।