18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵੋਟਰ ਮੈਪਿੰਗ ਲਈ ਜ਼ਿਲੇ੍ਹ ਦੇ 645 ਪੋਲਿੰਗ ਬੂਥਾਂ 'ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ- ਡੀ.ਸੀ. <br/>

ਅਜੀਤ ਡੈਸਕ 07-06-2026
ਮਾਨਸਾ, 6 ਜੂਨ (ਬਲਵਿੰਦਰ ਸਿੰਘ ਧਾਲੀਵਾਲ)- 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 7 ਜੂਨ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ 645 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਵੋਟਰ ਵੇਰਵਿਆਂ ਦੀ ਸਹੀ ਢੰਗ ਨਾਲ ਮੈਪਿੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਅਭਿਆਸ, ਚੋਣ ਰਿਕਾਰਡਾਂ ਨੂੰ ਸੁਚਾਰੂ ਬਣਾਉਣ ਅਤੇ ਵੋਟਰਾਂ ਨੂੰ ਉਨ੍ਹਾਂ ਦੀ ਜਾਣਕਾਰੀ ਨੂੰ ਅੱਪਡੇਟ ਅਤੇ ਤਸਦੀਕ ਕਰਨ 'ਚ ਸਹਾਇਤਾ ਕਰਨ ਲਈ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਾਰੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਨੂੰ ਦਿਨ ਭਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣ ਅਤੇ ਕੈਂਪਾਂ 'ਚ ਆਉਣ ਵਾਲੇ ਨਾਗਰਿਕਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ | ਬੀ.ਐਲ.ਓ. ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਅਤੇ ਚੋਣ ਰਿਕਾਰਡਾਂ ਨਾਲ ਸੰਬੰਧਿਤ ਕਿਸੇ ਵੀ ਪ੍ਰਸ਼ਨ ਦਾ ਹੱਲ ਕਰਨ 'ਚ ਸਹਾਇਤਾ ਕਰਨਗੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹੀ ਅਤੇ ਅੱਪਡੇਟ ਕੀਤੀਆਂ ਵੋਟਰ ਸੂਚੀਆਂ ਨੂੰ ਬਣਾਈ ਰੱਖਣ ਲਈ ਵੋਟਰਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ | ਉਨ੍ਹਾਂ ਵੋਟਰਾਂ ਨੂੰ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਬੰਧਿਤ ਪਛਾਣ ਦਸਤਾਵੇਜ਼ ਆਪਣੇ ਨਾਲ ਰੱਖਣ ਦੀ ਵੀ ਸਲਾਹ ਦਿੱਤੀ ਗਈ ਹੈ |

ਪਿਛਲੀ ਖ਼ਬਰ ਕਣਕ ਵੰਡ ਦੀਆਂ ਮਹੀਨਾਵਾਰ ਪਰਚੀਆਂ ਕੱਟਣ 'ਤੇ ਡੀਪੂ ਹੋਲਡਰ ਅਤੇ ਖਪਤਕਾਰ ਪ੍ਰੇਸ਼ਾਨ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ 'ਤੇ ਮੰਗਾਂ ਨਾ ਮੰਨਣ ਦਾ ਦੋਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।