18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰੌਇਲ ਕਾਲਜ ਬੋੜਾਵਾਲ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 07-06-2026
ਬੁਢਲਾਡਾ, 6 ਜੂਨ (ਸਵਰਨ ਸਿੰਘ ਰਾਹੀ)- ਵਿਸ਼ਵ ਵਾਤਾਵਰਨ ਦਿਵਸ ਮੌਕੇ ਦਿ ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਬੂਟੇ ਲਗਾਉਣ ਅਤੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਵਿਦਿਆਰਥੀਆਂ ਅਤੇ ਸਟਾਫ਼ ਨੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਕਲਪ ਲਿਆ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਸੰਬੋਧਨ ਕਰਦਿਆਂ ਸਟੇਟ ਐਵਾਰਡੀ ਅਧਿਆਪਕ ਅਤੇ ਵਾਤਾਵਰਨ ਪ੍ਰੇਮੀ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਾਡੀ ਸਭਨਾਂ ਦੀ ਸਾਂਝੀ ਜ਼ਿੰਮੇਵਾਰੀ ਹੈ | ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕੇ | ਉਨ੍ਹਾਂ ਦੱਸਿਆ ਕਿ ਕਾਲਜ ਪ੍ਰਬੰਧਕ ਕਮੇਟੀ ਸਮੁੱਚੇ ਕੈਂਪਸ ਨੂੰ ਹਰਿਆ ਭਰਿਆ ਬਣਾਉਣ ਲਈ ਯਤਨਸ਼ੀਲ ਹੈ, ਜਿਸ ਤਹਿਤ ਪਿਛਲੇ ਕੁਝ ਸਾਲਾਂ ਦੌਰਾਨ ਇੱਥੇ ਅਣਗਿਣਤ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ ਹਨ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ | ਉਨ੍ਹਾਂ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੀ ਵਾਤਾਵਰਨ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਕੁੱਟਮਾਰ ਅਤੇ ਗੱਡੀ ਖੋਹਣ ਦੀ ਕੋਸ਼ਿਸ਼ ਕਰਨ ਵਾਲੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਲਿਬਰੇਸ਼ਨ ਅਤੇ ਆਰ. ਐਮ. ਪੀ. ਆਈ. ਵਲੋਂ ਲੁਧਿਆਣਾ ਵਿਖੇ ਸਾਂਝੀ ਕਨਵੈੱਨਸ਼ਨ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।