24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੀ.ਪੀ.ਆਈ. ਵਲੋਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਨਵੈਨਸ਼ਨ ਅੱਜ

ਅਜੀਤ ਡੈਸਕ 08-06-2026
ਮਾਨਸਾ, 6 ਜੂਨ (ਰਵੀ)- ਸੀ.ਪੀ.ਆਈ. ਵਲੋਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸਥਾਨਕ ਦੁਰਗਾ ਭਵਨ ਵਿਖੇ 8 ਜੂਨ ਨੂੰ ਕਨਵੈੱਨਸ਼ਨ ਕਰਵਾਈ ਜਾ ਰਹੀ ਹੈ | ਪਾਰਟੀ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਅਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਦੱਸਿਆ ਕਿ ਸੂਬੇ 'ਚ ਗੈਂਗਸਟਰਵਾਦ ਵਧਣ ਦੇ ਨਾਲ-ਨਾਲ ਲੁੱਟਾਂ-ਖੋਹਾਂ ਅਤੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਬਦਲਾਅ ਦਾ ਨਾਅਰਾ ਦੇ ਕੇ ਸੱਤਾ 'ਚ ਆਈ 'ਆਪ' ਸਰਕਾਰ ਹੱਥ 'ਤੇ ਹੱਥ ਧਰੀ ਬੈਠੀ ਹੈ | ਉਨ੍ਹਾਂ ਦੱਸਿਆ ਕਿ ਕਨਵੈੱਨਸ਼ਨ ਨੂੰ ਪਾਰਟੀ ਦੇ ਸੂਬਾ ਸਕੱਤਰ ਕਾ. ਨਿਰਮਲ ਸਿੰਘ ਧਾਲੀਵਾਲ ਅਤੇ ਕੌਮੀ ਆਗੂ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਸੰਬੋਧਨ ਕਰਨਗੇ | ਇਸ ਮੌਕੇ ਰੂਪ ਸਿੰਘ ਢਿੱਲੋਂ, ਸੀਤਾ ਰਾਮ ਗੋਬਿੰਦਪੁਰਾ, ਕਰਨੈਲ ਸਿੰਘ ਭੀਖੀ, ਰਤਨ ਭੋਲਾ, ਮਲਕੀਤ ਸਿੰਘ ਮੰਦਰਾਂ, ਸਾਧੂ ਸਿੰਘ ਰਾਮਾਨੰਦੀ, ਰਾਜ ਕੁਮਾਰ ਸ਼ਰਮਾ, ਜਗਸੀਰ ਸਿੰਘ ਰਾਏਕੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੱਲਖੰਭ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਕੌਂਸਲਰ ਸਨਮਾਨਿਤ <br/> ਅਗਲੀ ਖ਼ਬਰ ਸਭ ਧਰਮਾਂ ਦਾ ਸਤਿਕਾਰ ਕਰਨਾ ਜ਼ਰੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।