ਰਾਮਪੁਰਾ ਫੂਲ, 7 ਜੂਨ (ਹੇਮੰਤ ਕੁਮਾਰ ਸ਼ਰਮਾ)- ਐਸ.ਕੇ.ਐਮ. ਅਤੇ ਭਾਕਿਯੂ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਨੌਕਰੀਆਂ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ 'ਤੇ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ¢ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਰਮਿੰਦਰ ਸਿੰਘ ਪਟਿਆਲਾ, ਅੰਗਰੇਜ਼ ਸਿੰਘ ਭਦÏੜ ਅਤੇ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਨੇ ਕਿਹਾ ਕਿ ਸਰਕਾਰ ਦਾ ਸਾਰਾ ਜ਼ੋਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਥਾਂ ਉਨ੍ਹਾਂ ਨੂੰ ਕੁੱਟ ਕੇ ਚੁੱਪ ਕਰਵਾਉਣ ਵੱਲ ਲੱਗਿਆ ਹੋਇਆ ਹੈ¢ ਉਨ੍ਹਾਂ ਦੱਸਿਆ ਕਿ ਹਜ਼ਾਰਾਂ ਨੌਜਵਾਨ ਨਿਯਮਾਂ ਅਨੁਸਾਰ ਪਾਵਰਕੌਮ ਵਿਚ ਲਾਈਨਮੈਨ ਦੀ ਸਿਖਲਾਈ ਲੈ ਰਹੇ ਹਨ¢ ਇਹ ਨÏਜਵਾਨ ਆਈ ਟੀ ਆਈ ਪਾਸ ਹਨ ਅਤੇ ਸਿਖਲਾਈ ਪੂਰੀ ਕਰਨ ਤੋਂ ਬਾਅਦ ਉਹ ਲਾਈਨਮੈਨ ਦੀ ਪੋਸਟ ਤੇ ਨਿਯੁਕਤ ਹੋਣ ਦੇ ਯੋਗ ਹੋ ਜਾਂਦੇ ਹਨ¢ ਸਰਕਾਰ ਇਕ ਪਾਸੇ ਤਾਂ ਇਹਨਾਂ ਨੂੰ ਸਿਖਲਾਈ ਦੇ ਰਹੀ ਹੈ, ਦੂਜੇ ਪਾਸੇ ਇਸ਼ਤਿਹਾਰ ਕੱਢ ਦਿੱਤਾ ਗਿਆ ਕਿ ਬਿਨ੍ਹਾਂ ਸਿਖਲਾਈ ਤੋਂ ਹੀ ਸਹਾਇਕ ਲਾਈਨਮੈਨਾਂ ਦੀ ਭਰਤੀ ਕੀਤੀ ਜਾਵੇਗੀ ¢ ਇਸ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੱਕ ਦੂਜੇ ਦੇ ਸਾਹਮਣੇ ਲਿਆ ਖੜ੍ਹਾ ਕੀਤਾ ਹੈ ¢ ਉਨ੍ਹਾਂ ਕਿਹਾ ਕਿ ਇਹ ਨÏਜਵਾਨ ਕਈ ਦਿਨਾਂ ਤੋਂ ਪਟਿਆਲਾ ਵਿਖੇ ਧਰਨਾ ਲਗਾ ਕੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ ¢ ਤਿੰਨ ਜੂਨ ਨੂੰ ਵੀ ਉਨ੍ਹਾਂ ਨਾਲ ਪੁਲਿਸ ਨੇ ਧੱਕਾ ਮੁੱਕੀ ਕਰਕੇ ਜਬਰੀ ਧਰਨਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਸੀ ¢ ਪਿਛਲੇ ਫਿਰ ਉਨ੍ਹਾਂ ਨੂੰ ਬੁਰੀ ਤਰ੍ਹਾਂ ਡਾਂਗਾਂ ਨਾਲ ਕੁੱਟਿਆ ਗਿਆ ਹੈ ¢ ਸੂਬਾ ਕਮੇਟੀ ਨੇ ਮੰਗ ਕੀਤੀ ਕਿ ਸਿਖਲਾਈ ਪਾਸ ਕਰਨ ਵਾਲੇ ਨÏਜਵਾਨਾਂ ਨੂੰ ਰੈਗੂਲਰ ਲਾਈਨਮੈਨ ਭਰਤੀ ਕੀਤਾ ਜਾਵੇ ਅਤੇ ਬਿਨ੍ਹਾਂ ਸਿਖਲਾਈ ਵਾਲਿਆਂ ਨੂੰ ਸਰਕਾਰੀ ਇਸ਼ਤਿਹਾਰ ਅਨੁਸਾਰ ਸਹਾਇਕ ਲਾਈਨਮੈਨ ਭਰਤੀ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ ¢ ਭਾਕਿਯੂ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਨqਜਵਾਨਾਂ ਦਾ ਮਸਲਾ ਹੱਲ ਨਾ ਕੀਤਾ ਤਾਂ ਜਥੇਬੰਦੀ ਉਨ੍ਹਾਂ ਦੇ ਸੰਘਰਸ਼ ਦੀ ਪੂਰੀ ਹਮਾਇਤ ਕਰੇਗੀ ¢