ਨਥਾਣਾ, 7 ਜੂਨ (ਗੁਰਦਰਸ਼ਨ ਲੁੱਧੜ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ.ਸੀ ਡਿਪਾਰਟਮੈਂਟ ਵਲੋਂ ਬਲਾਕ ਨਥਾਣਾ ਦੇ ਮਿਹਨਤੀ ਕਾਰਕੁਨ ਪ੍ਰਗਟ ਸਿੰਘ ਤੁੰਗਵਾਲੀ ਨੂੰ ਪਾਰਟੀ ਦੇ ਐਸ.ਸੀ ਵਿੰਗ ਬਲਾਕ ਨਥਾਣਾ ਦਾ ਦੁਬਾਰਾ ਪ੍ਰਧਾਨ ਚੁਣਿਆ ਗਿਆ ਹੈ¢ ਇਸ ਤੋਂ ਪਹਿਲਾਂ ਵੀ ਉਹ ਉਕਤ ਅਹੁਦੇ 'ਤੇ ਰਹਿ ਕੇ ਪਾਰਟੀ ਲਈ ਸੇਵਾਵਾਂ ਨਿਭਾਉਂਦੇ ਆ ਰਹੇ ਹਨ ¢ ਉਨ੍ਹਾਂ ਦੀ ਨਿਯੁਕਤੀ ਹੋਣ ਉਪਰੰਤ ਸਾਬਕਾ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਐਸ.ਸੀ ਵਿੰਗ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ, ਬਲਾਕ ਕਾਂਗਰਸ ਪ੍ਰਧਾਨ ਗੁਰਤੇਜ ਸਿੰਘ ਭੈਣੀ, ਮੰਡਲ ਪ੍ਰਧਾਨ ਪਰਵਿੰਦਰ ਸਿੰਘ ਪੈਵੀ, ਸੁਖਵਿੰਦਰ ਸਿੰਘ ਸੁੱਖਾ ਸਰਪੰਚ, ਗੁਰਪ੍ਰੀਤ ਸਿੰਘ ਮਾਨ, ਹਰਪਾਲ ਸਿੰਘ ਪਾਲ, ਕਾਲਾ ਸਿੰਘ ਮਾਨ ਅਤੇ ਹੈਰੀ ਵਰਮਾ ਵਲੋਂ ਪ੍ਰਗਟ ਸਿੰਘ ਤੁੰਗਵਾਲੀ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਦੁਬਾਰਾ ਬਲਾਕ ਪ੍ਰਧਾਨ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ ਗਈਆਂ¢