ਤਲਵੰਡੀ ਸਾਬੋ, 7 ਜੂਨ (ਰਵਜੋਤ ਸਿੰਘ ਰਾਹੀ)- ਭਾਰਤ ਸਰਕਾਰ ਦੇ ਖੇਡ ਅਤੇ ਯੁਵਾ ਮੰਤਰਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਈਸ ਚਾਂਸਲਰ ਪੋ੍ਰ. (ਡਾ.) ਬਲਰਾਜ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਸਪੋਰਟਸ ਵਲੋਂ ਐਨ.ਐਸ. ਐਸ. ਵਿਭਾਗ ਤੇ 6 ਪੀ.ਬੀ.ਬੀ.ਐਨ. ਐਨ.ਸੀ.ਸੀ. ਮਲੋਟ ਦੇ ਸਹਿਯੋਗ ਨਾਲ ਵਿਸ਼ਵ ਸਾਈਕਲ ਦਿਵਸ ਮÏਕੇ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਮੁੱਖ ਮਹਿਮਾਨ ਡੀ. ਐਸ.ਪੀ. ਤਲਵੰਡੀ ਸਾਬੋ ਜਸਜਯੋਤ ਸਿੰਘ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ ¢ ਸਾਈਕਲ ਰੈਲੀ 'ਚ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਿਪਟੀ ਰਜਿਸਟਰਾਰ ਕੁਲਵੀਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਯੂਨੀਵਰਸਿਟੀ ਦੀ ਗੱਤਕਾ ਟੀਮ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ ¢ ਸਾਈਕਲ ਰੈਲੀ ਯੂਨੀਵਰਸਿਟੀ ਕੈਂਪਸ ਤੋਂ ਸ਼ੁਰੂ ਹੋ ਕੇ ਤਲਵੰਡੀ ਸਾਬੋ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘੀ ¢ ਇੱਕ ਬੂਟਾ ਮਾਂ ਦੇ ਨਾਮ ਮੁਹਿੰਮ ਤਹਿਤ ਵਾਤਾਵਰਨ ਦੀ ਸਾਂਭ-ਸੰਭਾਲ, ਇਸ ਨੂੰ ਹਰਿਆ ਭਰਿਆ ਰੱਖਣ ਲਈ ਪਤਵੰਤਿਆਂ ਅਤੇ ਵਿਦਿਆਰਥੀਆਂ ਵਲੋਂ ਫਲਦਾਰ ਅਤੇ ਛਾਂ ਦਾਰ ਬੂਟੇ ਲਗਾਏ ਗਏ ¢ ਮੁੱਖ ਮਹਿਮਾਨ ਡੀ. ਐੱਸ.ਪੀ. ਤਲਵੰਡੀ ਸਾਬੋ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਨਾਅਰੇ 'ਫਿਟਨੈੱਸ ਡੋਜ਼, ਅੱਧਾ ਘੰਟਾ ਹਰ ਰੋਜ਼' ਅਨੁਸਾਰ ਲੋਕਾਂ 'ਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਯੋਜਿਤ ਰੈਲੀ 'ਵਰਸਿਟੀ ਦਾ ਸ਼ਲਾਘਾਯੋਗ ਉਪਰਾਲਾ ਹੈ¢ ਡਾਇਰੈਕਟਰ ਸਪੋਰਟਸ ਡਾ. ਬਲਵਿੰਦਰ ਸ਼ਰਮਾ ਨੇ ਦੱਸਿਆ ਕਿ ਰੈਲੀ ਵਿਚ ਯੂਨੀਵਰਸਿਟੀ ਦੇ ਲਗਭਗ 300 ਵਿਦਿਆਰਥੀਆਂ ਅਤੇ ਐਨ.ਸੀ.ਸੀ. ਦੇ ਕੈਡਿਟਾਂ ਨੇ ਸ਼ਿਰਕਤ ਕੀਤੀ ¢ ਕੁਆਰਡੀਨੇਟਰ ਨਰਿੰਦਰ ਕੌਰ ਨੇ ਸਾਈਕਲ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ¢ ਇਸ ਮੌਕੇ ਜ਼ਿਲ੍ਹਾ ਯੁਵਾ ਅਫ਼ਸਰ ਮੀਸ਼ਾ ਦੇ ਸਹਿਯੋਗ ਨਾਲ ਠੰਡੇ ਪਾਣੀ ਦੀ ਛਬੀਲ ਲਗਾਈ ਗਈ¢ ਸਾਈਕਲ ਰੈਲੀ ਦÏਰਾਨ ਡੀਨ ਫਿਜ਼ੀਕਲ ਐਜੂਕੇਸ਼ਨ ਡਾ. ਰਵੀ ਗਹਿਲਾਵਤ ਦੀ ਟੀਮ, ਤਾਲਮੇਲ ਅਫ਼ਸਰ ਡਾ. ਬਲਿੰਦਰ ਸਿੰਘ ਦਾ ਪ੍ਰਬੰਧਨ ਸ਼ਲਾਘਾਯੋਗ ਰਿਹਾ¢