27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓ. ਘਰ-ਘਰ ਜਾ ਕੇ ਕਰਨਗੇ ਵੋਟਰਾਂ ਦੀ ਮੈਪਿੰਗ-ਡੀ.ਸੀ. <br/>

ਅਜੀਤ ਡੈਸਕ 08-06-2026
ਮਾਨਸਾ, 7 ਜੂਨ (ਰਾਵਿੰਦਰ ਸਿੰਘ ਰਵੀ)- ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ-2026 (ਐਸ.ਆਈ.ਆਰ.) ਤਹਿਤ ਜ਼ਿਲ੍ਹੇ ਦੇ 645 ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ | ਕੈਂਪਾਂ ਦੌਰਾਨ ਵੱਡੀ ਗਿਣਤੀ 'ਚ ਪਹੁੰਚੇ ਲੋਕਾਂ ਨੇ ਵੋਟਰ ਮੈਪਿੰਗ ਪ੍ਰਕਿਰਿਆ 'ਚ ਉਤਸ਼ਾਹ ਨਾਲ ਹਿੱਸਾ ਲਿਆ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਕੈਂਪਾਂ ਦਾ ਮੁੱਖ ਮਕਸਦ ਵੋਟਰਾਂ ਦੀ ਮੈਪਿੰਗ ਮੁਕੰਮਲ ਕਰਨਾ ਸੀ | ਉਨ੍ਹਾਂ ਦੱਸਿਆ ਕਿ ਅਗਲੇ ਪੜਾਅ ਤਹਿਤ ਬੀ.ਐਲ.ਓਜ ਵਲੋਂ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਮੈਪਿੰਗ ਕੀਤੀ ਜਾਵੇਗੀ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਦਸਤਾਵੇਜ਼ ਤਿਆਰ ਰੱਖਣ ਅਤੇ ਟੀਮਾਂ ਨੂੰ ਪੂਰਾ ਸਹਿਯੋਗ ਦੇਣ | ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਮੱਸਿਆ ਦੇ ਹੱਲ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਟੋਲ-ਫ਼ਰੀ ਨੰਬਰ 'ਤੇ ਕਾਲ ਕੀਤੀ ਜਾ ਸਕਦੀ ਹੈ | ਬੂਥ ਲੈਵਲ ਅਫ਼ਸਰਾਂ ਵਲੋਂ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਮੌਜੂਦ ਰਹਿ ਕੇ ਅਨ-ਮੈਪਡ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਿ੍ਹਆ ਗਿਆ |

ਪਿਛਲੀ ਖ਼ਬਰ ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਕਾਰ ਪਲਟੀ <br/> ਅਗਲੀ ਖ਼ਬਰ ਵੱਖ-ਵੱਖ ਰਾਜਸੀ ਆਗੂਆਂ ਵਲੋਂ ਦਰਬਾਰਾ ਸਿੰਘ ਖਹਿਰਾ ਨੂੰ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।