27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

'ਇਨਕਮ ਟੈਕਸ ਐਕਟ 2025' 'ਤੇ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 08-06-2026
ਮਾਨਸਾ, 7 ਜੂਨ (ਰਵੀ)- ਦਿ ਇੰਸਟੀਚਿਊਟ ਆਫ਼ ਚਾਰਟਰਡ ਅਕਾਊਾਟੈਂਟਸ ਆਫ਼ ਇੰਡੀਆ (ਆਈ.ਸੀ.ਏ.ਆਈ.) ਦੀ ਬਠਿੰਡਾ ਸ਼ਾਖਾ ਵਲੋਂ ਸਥਾਨਕ ਸ਼ਹਿਰ 'ਚ 'ਇਨਕਮ ਟੈਕਸ ਐਕਟ 2025' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਪ੍ਰਸਿੱਧ ਟੈਕਸ ਮਾਹਿਰ ਸੀ.ਏ. ਪੰਕਜ ਮਿਸ਼ਰਾ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਐਕਟ ਦੇ ਵੱਖ-ਵੱਖ ਪ੍ਰਾਵਧਾਨਾਂ, ਪਿ੍ਜ਼ੰਪਟਿਵ ਟੈਕਸੇਸ਼ਨ ਨਾਲ ਜੁੜੀਆਂ ਵਿਹਾਰਕ ਚੁਨੌਤੀਆਂ ਅਤੇ ਇਨਕਮ ਟੈਕਸ ਰਿਟਰਨ (ਆਈ.ਟੀ.ਆਰ.) ਫਾਈਲਿੰਗ 'ਚ ਮਹੱਤਵਪੂਰਨ ਬਦਲਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੇਂ ਟੈਕਸ ਕਾਨੂੰਨਾਂ ਅਤੇ ਵਿਹਾਰਕ ਪੱਖਾਂ ਬਾਰੇ ਜਾਣੂ ਕਰਵਾਉਣ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ |

ਪਿਛਲੀ ਖ਼ਬਰ ਗਿਆਨ ਸਾਗਰ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ <br/> ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਅੰਧਵਿਸ਼ਵਾਸ ਰੋਕੂ ਕਾਨੂੰਨ ਬਣਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।