ਬਠਿੰਡਾ, 7 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਅਜੀਤ ਰੋਡ ਵਿਖੇ ਸਥਿਤ ਦੁਕਾਨਾਂ ਦੀਆਂ ਛੱਤਾਂ ਉਪਰ ਲੱਗੇ ਏ.ਸੀ. ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਜਿਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮਾਮਲੇ ਸੰਬੰਧੀ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ, ਕਿ ਅਜੀਤ ਰੋਡ ਵਿਖੇ ਦੁਕਾਨਾਂ ਦੀਆਂ ਛੱਤਾਂ ਉੱਪਰ ਏ.ਸੀ. ਦੀਆਂ ਤਾਰਾਂ ਚੋਰੀ ਕੀਤੀਆਂ ਗਈਆਂ ਸਨ | ਉਨ੍ਹਾਂ ਵਲੋਂ ਮਾਮਲੇ ਦੀ ਪੜਤਾਲ ਕਰਨ ਉਪਰੰਤ ਇਸ ਮਾਮਲੇ 'ਚ ਗੁਰਪ੍ਰੀਤ ਸਿੰਘ ਵਾਸੀ ਪਿੰਡ ਕੋਠੇ ਇੰਦਰ ਸਿੰਘ ਵਾਲਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |