ਬਠਿੰਡਾ, 7 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ) ਇੰਸਟੀਚਿਊਟ ਆਫ਼ ਐਗਰੀਕਲਚਰ (ਆਈ.ਓ.ਏ.), ਬਠਿੰਡਾ ਵਿਖੇ ਡਾ. ਅਵਤਾਰ ਸਿੰਘ, ਐਸੋਸੀਏਟ ਡੀਨ, ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਦੀ ਯੋਗ ਅਗਵਾਈ ਹੇਠ 'ਵਿਸ਼ਵ ਵਾਤਾਵਰਨ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ ¢ ਇਸ ਮੌਕੇ ਵਾਤਾਵਰਨ ਸੁਰੱਖਿਆ ਅਤੇ ਟਿਕਾਊ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੇ ਰਚਨਾਤਮਿਕ ਤੇ ਅਰਥਪੂਰਨ ਪੋਸਟਰਾਂ ਰਾਹੀਂ ਕੁਦਰਤ ਦੀ ਸੰਭਾਲ, ਪ੍ਰਦੂਸ਼ਣ ਘਟਾਉਣ ਅਤੇ ਵਾਤਾਵਰਨ ਦੀ ਰੱਖਿਆ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ¢ ਆਈ.ਓ.ਏ. ਦੇ ਫੈਕਲਟੀ ਮੈਂਬਰਾਂ ਨੇ ਵੀ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ¢ ਡਾ. ਅਵਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਇਕ ਹਰਿਆ-ਭਰਿਆ, ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਮਿਲਜੁਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਸਭ ਤੋਂ ਵਧੀਆ ਪੋਸਟਰ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ¢ ਮੁਕਾਬਲੇ ਦਾ ਮੁੱਲਾਂਕਣ ਡਾ. ਅਮਰਜੀਤ ਸਿੰਘ ਸੰਧੂ, ਪਿ੍ੰਸੀਪਲ ਐਕਸਟੈਂਸ਼ਨ ਸਪੈਸ਼ਲਿਸਟ, ਐਫ.ਏ.ਐਸ.ਸੀ., ਬਠਿੰਡਾ ਅਤੇ ਡਾ. ਲਵਜੀਤ ਕੌਰ, ਸਹਾਇਕ ਪ੍ਰੋਫੈਸਰ (ਸਮਾਜ ਸ਼ਾਸਤਰ) ਵਲੋਂ ਕੀਤਾ ਗਿਆ¢ ਜਸਮੀਤ ਕੌਰ ਅਤੇ ਪ੍ਰਦੀਪ ਕੌਰ ਨੇ ਪਹਿਲਾ ਸਥਾਨ, ਗੁੰਤਾਜ ਸਿੰਘ ਵਿਰਕ ਅਤੇ ਭੁਵੇਸ਼ ਸਿੰਘ ਨੇ ਦੂਜਾ ਅਤੇ ਸਨੇਹਪ੍ਰੀਤ ਕੌਰ ਅਤੇ ਹਰਸਿਮਰਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ¢