05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ ਜੇਲ੍ਹ ਭਰੋ ਅੰਦੋਲਨ ਦਾ ਐਲਾਨ

ਮਾਨਸਾ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਇਕੱਤਰਤਾ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ। ਸੰਬੋਧਨ ਕਰਦਿਆਂ ਸੀ.

ਅਜੀਤ ਡੈਸਕ 05-08-2026
ਮਾਨਸਾ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਇਕੱਤਰਤਾ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ। ਸੰਬੋਧਨ ਕਰਦਿਆਂ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਦੇ ਆਗੂ ਰਾਜਵਿੰਦਰ ਸਿੰਘ ਰਾਣਾ, ਪੰਜਾਬ ਕਿਸਾਨ ਯੂਨੀਅਨ ਦੇ ਕਰਨੈਲ ਸਿੰਘ ਮਾਨਸਾ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਤਜਵੀਜ਼ ਅਧੀਨ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਛੋਟੇ ਦਰਜੇ ਦੇ ਕਿਸਾਨਾਂ ਨੂੰ ਖੇਤੀ ਕਿੱਤੇ ’ਚੋਂ ਬਾਹਰ ਕੱਢੇ ਦੇਵੇਗਾ। ਉਨ੍ਹਾਂ ਦੱਸਿਆ ਕਿ ਇਹ ਸਮਝੌਤਾ ਭਾਰਤੀ ਕਿਸਾਨਾਂ ਦੇ ਹਿਤਾਂ ’ਤੇ ਸਿੱਧਾ ਹਮਲਾ ਹੈ, ਜਿਸ ਨਾਲ ਖੇਤੀ, ਡੇਅਰੀ ਤੇ ਪੋਲਟਰੀ ਫਾਰਮ ਤਬਾਹ ਹੋ ਜਾਣਗੇ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ 4 ਲੇਬਰ ਕੋਡ ਲਾਗੂ ਕਰ ਦਿੱਤੇ ਹਨ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਮੋਦੀ ਰਾਜ ’ਚ ਉਦਯੋਗਪਤੀਆਂ ਤੇ ਮਾਲਕਾਂ ਦੀ ਤਾਨਾਸ਼ਾਹੀ ਤੋਂ ਇਲਾਵਾ ਕੁਝ ਨਹੀਂ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣੇ ਨਵੇਂ ਰੂਪ ’ਚ ਦੇਸ਼ ਦੇ ਸਰੋਤਾਂ ਦੀ ਲੁੱਟ ਕਰ ਰਹੇ ਹਨ, ਜਿਸ ਨਾਲ ਲੋਕਤੰਤਰ, ਸੰਵਿਧਾਨ, ਆਜ਼ਾਦੀ ਤੇ ਵਾਤਾਵਰਣ ’ਤੇ ਗੰਭੀਰ ਖ਼ਤਰਾ ਮੰਡਰਾ ਰਿਹਾ ਹੈ। ਉਨ੍ਹਾਂ ਸਫ਼ਾਈ ਸੇਵਕਾਂ, ਬਿਜਲੀ ਤੇ ਮਗਨਰੇਗਾ ਕਾਮਿਆਂ ’ਤੇ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਕੀਤੇ ਲਾਠੀਚਾਰਜ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਲੈਂਡ ਪੂਲਿੰਗ ਨੀਤੀ ਦਾ ਵੀ ਵਿਰੋਧ ਕੀਤਾ। ਆਗੂਆਂ ਨੇ ਦੱਸਿਆ ਕਿ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੀਆਂ ਕਾਰਪੋਰੇਟ ਪ੍ਰਸਤ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ ਸਾਮਰਾਜੀ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਪਰੋਕਤ ਮਿਤੀ ਨੂੰ ਮਾਲ ਗੋਦਾਮ ਮਾਨਸਾ ਵਿਖੇ ਵੱਡਾ ਇਕੱਠ ਕਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮੁਜ਼ਾਹਰਾ ਕੱਢਣ ਉਪਰੰਤ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਭੋਲਾ ਸਿੰਘ ਮਾਖਾ ਚਹਿਲਾਂ, ਮੱਖਣ ਸਿੰਘ ਭੈਣੀਬਾਘਾ, ਅਮਰੀਕ ਸਿੰਘ ਫਫੜੇ ਭਾਈਕੇ, ਮਹਿੰਦਰ ਸਿੰਘ ਭੈਣੀਬਾਘਾ, ਕ੍ਰਿਸ਼ਨ ਚੌਹਾਨ, ਕੁਲਵਿੰਦਰ ਸਿੰਘ ਉੱਡਤ, ਸੁਖਚਰਨ ਸਿੰਘ ਦਾਨੇਵਾਲੀਆ, ਗੁਰਸੇਵਕ ਸਿੰਘ ਮਾਨ, ਗੁਰਮੀਤ ਸਿੰਘ ਮਾਨਸਾ, ਕਰਨੈਲ ਸਿੰਘ ਭੀਖੀ, ਹੈਪੀ ਮਾਨ, ਰਤਨ ਭੋਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਸਮਰਪਿਤ ਵਰਕਰਾਂ ਨੂੰ ਨਜ਼ਰ-ਅੰਦਾਜ਼ ਕਰ ਕੇ ਫ਼ੈਸਲੇ ਨਾ ਥੋਪੇ-ਉੱਭਾ ਅਗਲੀ ਖ਼ਬਰ ਭਾਖੜਾ ’ਚ ਪਾਣੀ ਦੀ ਬੰਦੀ ਕਾਰਨ ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਦੇ 65 ਪਿੰਡਾਂ ਦੇ ਕਿਸਾਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।