05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਮਾਖਾ ਦੀ ਝੰਡੀ

ਮਾਨਸਾ, 4 ਅਗਸਤ (ਧਾਲੀਵਾਲ)- ਜ਼ੋਨ ਮੂਸਾ ਵਿਖੇ ਹੋਏ 70ਵੇਂ ਗਰਮ ਰੁੱਤ ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਮਾਖਾ ਦੇ ਖਿਡਾਰੀਆਂ ਦੀ ਝੰਡੀ ਰਹੀ ਹੈ। ਡੀ.

ਅਜੀਤ ਡੈਸਕ 05-08-2026
ਮਾਨਸਾ, 4 ਅਗਸਤ (ਧਾਲੀਵਾਲ)- ਜ਼ੋਨ ਮੂਸਾ ਵਿਖੇ ਹੋਏ 70ਵੇਂ ਗਰਮ ਰੁੱਤ ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਮਾਖਾ ਦੇ ਖਿਡਾਰੀਆਂ ਦੀ ਝੰਡੀ ਰਹੀ ਹੈ। ਡੀ.ਪੀ.ਈ. ਗੁਰਜਿੰਦਰ ਸਿੰਘ ਨੇ ਦੱਸਿਆ ਕਿ ਅੰਡਰ-14 ਸਾਲਾਂ ’ਚ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਮੁਕਾਬਲਿਆਂ ’ਚ ਲੜਕੀਆਂ ਨੇ ਪਹਿਲਾ ਜਦਕਿ ਲੜਕਿਆਂ ਨੇ ਦੂਜਾ ਸਥਾਨ ਮੱਲਿਆ। ਹੈੱਡ ਮਾਸਟਰ ਉਮੇਸ਼ ਸ਼ਰਮਾ ਤੇ ਅਧਿਆਪਕਾਂ ਨੇ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਹਰਜਿੰਦਰ ਕੌਰ, ਅਮਨਦੀਪ ਕੌਰ, ਬੇਅੰਤ ਕੌਰ, ਗੁਰਬਿੰਦਰ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਸੀ. ਵਲੋਂ ਠੋਸ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਅਗਲੀ ਖ਼ਬਰ ਭੀਖੀ ਦੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ ਲਈ ਹਲਕਾ ਵਿਧਾਇਕ ਨੇ ਵਿਧਾਨ ਸਭਾ ’ਚ ਆਵਾਜ਼ ਉਠਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।