06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡ ਬੀਰੇਵਾਲਾ ਜੱਟਾਂ ਦੇ ਵਾਸੀਆਂ ਵਲੋਂ ਬਰਨਾਲਾ-ਸਿਰਸਾ ਮੁੱਖ ਸੜਕ ’ਤੇ ਜਾਮ

ਮਾਨਸਾ, 5 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਦੇ ਵਾਸੀਆਂ ਵਲੋਂ ਇੱਥੇ ਤਿੰਨਕੋਨੀ ਨਜ਼ਦੀਕ ਬਰਨਾਲਾ-ਸਿਰਸਾ ਮੁੱਖ ਸੜਕ ‘ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਉਹ ਮੰਗ ਕਰ ਰਹੇ ਸਨ ਕਿ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੇਵਾ ਸਿੰਘ ‘ਤੇ ਦਰਜ ਮੁਕੱਦਮਾ ਰੱਦ ਕੀਤਾ ਜਾਵੇ।

ਤਿੰਨਕੋਨੀ ਮਾਨਸਾ ਨੇੜੇ ਬਰਨਾਲਾ-ਸਿਰਸਾ ਮੁੱਖ ਸੜਕ ’ਤੇ ਧਰਨੇ ਉੱਤੇ ਬੈਠੇ ਬੀਰੇਵਾਲਾ ਜੱਟਾਂ ਦੇ ਲੋਕ। ਤਸਵੀਰ : ਸੇਮੀ ਮਾਨਸਾ 06-08-2026
ਮਾਨਸਾ, 5 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਦੇ ਵਾਸੀਆਂ ਵਲੋਂ ਇੱਥੇ ਤਿੰਨਕੋਨੀ ਨਜ਼ਦੀਕ ਬਰਨਾਲਾ-ਸਿਰਸਾ ਮੁੱਖ ਸੜਕ ‘ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਉਹ ਮੰਗ ਕਰ ਰਹੇ ਸਨ ਕਿ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੇਵਾ ਸਿੰਘ ‘ਤੇ ਦਰਜ ਮੁਕੱਦਮਾ ਰੱਦ ਕੀਤਾ ਜਾਵੇ। ਕਾਬਲੇ-ਗ਼ੌਰ ਰਹੇ ਪਿਛਲੇ ਮਹੀਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ‘ਤੇ ਅਸ਼ਲੀਲ ਸ਼ਬਦ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਦੇ ਚੱਲਦਿਆਂ ਗੁਰੂ ਘਰ ‘ਚ ਪਹਿਲਾਂ ਰਹੇ ਗ੍ਰੰਥੀ ਸਿੰਘ ਬਲਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਸੀ। ਪੁਲਿਸ ਵਲੋਂ ਇਸ ਮਾਮਲੇ ‘ਚ ਕਮੇਟੀ ਮੈਂਬਰ ਖ਼ਿਲਾਫ਼ ਪਰਚਾ ਦਰਜ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਮੇਟੀ ਮੈਂਬਰ ਨੂੰ ਬਿਨਾਂ ਕਿਸੇ ਜਾਂਚ ਪੜਤਾਲ ਤੋਂ ਮੁਕੱਦਮੇ ‘ਚ ਫਸਾ ਕੇ ਜੇਲ੍ਹ ਭੇਜਿਆ ਗਿਆ ਹੈ, ਦੀ ਨਿਰਪੱਖ ਪੜਤਾਲ ਕਰਵਾਈ ਜਾਵੇ। ਹਰਪ੍ਰੀਤ ਸਿੰਘ, ਮਨਜੀਤ ਸਿੰਘ, ਸ਼ਿੰਦਰ ਕੌਰ, ਕਰਮਜੀਤ ਕੌਰ ਨੇ ਕਿਹਾ ਕਿ ਮੇਵਾ ਸਿੰਘ ਗੁਰੂ ਘਰ ਨਾਲ ਜੁੜਿਆ ਹੋਇਆ ਨੌਜਵਾਨ ਹੈ ਜੋ ਪਿਛਲੇ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਿਹਾ ਹੈ ਪਰ ਸਾਜ਼ਿਸ਼ ਅਧੀਨ ਉਸ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਮੰਗ ਉਠਾਈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇ ਅਤੇ ਜੇਲ੍ਹ ਭੇਜੇ ਨੌਜਵਾਨ ਨੂੰ ਰਿਹਾਅ ਕੀਤਾ ਜਾਵੇ।
ਪਿਛਲੀ ਖ਼ਬਰ ਝੰਡਾ ਖ਼ੁਰਦ ਦੇ ਮੁਹੱਲਾ ਕਲੀਨਿਕ ਵਿਖੇ ਅੱਖਾਂ ਦੀ ਜਾਂਚ ਕਰ ਕੇ ਐਨਕਾਂ ਵੰਡੀਆਂ ਅਗਲੀ ਖ਼ਬਰ ਡੀਪੂ ਹੋਲਡਰਾਂ ਦਾ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਦਫ਼ਤਰ ਅੱਗੇ ਧਰਨਾ ਜਾਰੀ ਡੀ . ਸੀ . ਨੂੰ ਮੰਗ ਪੱਤਰ ਵੀ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।