ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਪੁਰਾਤਨ ਮਰਿਯਾਦਾ ਅਨੁਸਾਰ ਆਖੰਡ ਪਾਠ ਦੇ ਭੋਗਾਂ ਉਪਰੰਤ ਗੁਰਮਤਿ ਸਮਾਗਮ ਕਰਵਾਇਆ
ਤਲਵੰਡੀ ਸਾਬੋ, 7 ਅਗਸਤ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਕਰਕੇ ਪ੍ਰਸਿੱਧ ਧਾਰਮਿਕ ਸੰਸਥਾ ਗੁ: ਬੁੰਗਾ ਮਸਤੂਆਣਾ ਧਾਰਮਿਕ ਮਹਾਂਵਿਦਿਆਲਾ ਵਿਖੇ ਪੁਰਾਤਨ ਮਰਿਯਾਦਾ ਮੁਤਾਬਿਕ ਆਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਤੇ ਸੰਪਰਦਾ ਮਸਤੂਆਣਾ ਦੇ ਮੁਖੀ ਬਾਬਾ ਟੇਕ ਸਿੰਘ ਤੋਂ ਇਲਾਵਾ ਉੱਚ ਧਾਰਮਿਕ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਅੱਜ ਸਭ ਤੋਂ ਪਹਿਲਾਂ ਦਸਮੇਸ਼ ਪਿਤਾ ਵੱਲੋਂ ਆਰੰਭੀ ਪੁਰਾਤਨ ਮਰਿਯਾਦਾ ਅਨੁਸਾਰ 25 ਸਿੰਘ ਲਗਾ ਕੇ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਤਲਵੰਡੀ ਸਾਬੋ, 7 ਅਗਸਤ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਕਰਕੇ ਪ੍ਰਸਿੱਧ ਧਾਰਮਿਕ ਸੰਸਥਾ ਗੁ: ਬੁੰਗਾ ਮਸਤੂਆਣਾ ਧਾਰਮਿਕ ਮਹਾਂਵਿਦਿਆਲਾ ਵਿਖੇ ਪੁਰਾਤਨ ਮਰਿਯਾਦਾ ਮੁਤਾਬਿਕ ਆਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਤੇ ਸੰਪਰਦਾ ਮਸਤੂਆਣਾ ਦੇ ਮੁਖੀ ਬਾਬਾ ਟੇਕ ਸਿੰਘ ਤੋਂ ਇਲਾਵਾ ਉੱਚ ਧਾਰਮਿਕ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਅੱਜ ਸਭ ਤੋਂ ਪਹਿਲਾਂ ਦਸਮੇਸ਼ ਪਿਤਾ ਵੱਲੋਂ ਆਰੰਭੀ ਪੁਰਾਤਨ ਮਰਿਯਾਦਾ ਅਨੁਸਾਰ 25 ਸਿੰਘ ਲਗਾ ਕੇ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਬੁੰਗਾ ਮਸਤੂਆਣਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਹੈੱਡ ਗ੍ਰੰਥੀ ਬਾਬਾ ਤੇਜਾ ਸਿੰਘ ਨੇ ਕੀਤੀ ਜਦੋਂਕਿ ਮੁੱਖ ਵਾਕ ਦੀ ਕਥਾ ਉੱਘੇ ਵਿਦਵਾਨ ਗਿਆਨੀ ਹਰਭਜਨ ਸਿੰਘ ਢੁੱਡੀਕੇ ਵਾਲਿਆਂ ਨੇ ਕੀਤੀ। ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਕਲਗ਼ੀਧਰ ਦਸਮੇਸ਼ ਪਿਤਾ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਉਣ ਸਮੇਂ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ ਤੇ ਪੁਰਾਤਨ ਮਰਿਯਾਦਾ ਮੁਤਾਬਿਕ ਆਖੰਡ ਪਾਠ ਸਾਹਿਬ ਕਰਵਾਉਣ ਤੇ ਬੁੰਗਾ ਮਸਤੂਆਣਾ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬੁੰਗਾ ਮਸਤੂਆਣਾ ਵਲੋਂ ਸਿੱਖੀ ਪ੍ਰਚਾਰ ਪ੍ਰਸਾਰ ਚ ਪਾਏ ਯੋਗਦਾਨ ਦੀ ਪ੍ਰਸ਼ੰਸਾ ਕਰਨ ਦੇ ਨਾਲ ਸੰਗਤਾਂ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਅਵਤਾਰ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਬਾਲ ਉਮਰੇ ਕੀਤੇ ਕਾਰਜਾਂ ਤੋਂ ਜਾਣੂੰ ਕਰਵਾਇਆ। ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸਨਮਾਨ ਵੀ ਕੀਤਾ। ਸਮਾਗਮ ‘ਚ ਭਾਈ ਸੰਤ ਸਿੰਘ ਸਕੱਤਰ, ਬਾਬਾ ਨਰੈਣ ਸਿੰਘ, ਬਾਬਾ ਚੰਦ ਸਿੰਘ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਭਾਈ ਜਗਸੀਰ ਸਿੰਘ ਮਾਂਗ ੇਆਣਾ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਬਾਬਾ ਪ੍ਰੀਤਮ ਸਿੰਘ ਮੱਲੜੀ, ਬਾਬਾ ਸ਼ਿਵਾਨੰਦ ਕਿਉਲ ਵਾਲੇ, ਬਾਬਾ ਕੁੰਦਨ ਸਿੰਘ ਤੇ ਮੇਜਰ ਸਿੰਘ ਦੇਸੂ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪ੍ਰਕਾਸ਼ ਸਿੰਘ ਸਾਹੂਵਾਲਾ, ਬਾਬਾ ਅਵਤਾਰ ਸਿੰਘ, ਭਾਈ ਗਿਆਨ ਸਿੰਘ, ਤਰਨਾ ਦਲ ਸ੍ਰੀ ਚਮਕੌਰ ਸਾਹਿਬ ਵਲੋਂ ਬਾਬਾ ਸਰਬਜੀਤ ਸਿੰਘ, ਸੇਵਾਦਾਰ ਬਾਬਾ ਰਾਜੂ ਸਿੰਘ ਨਹਿੰਗ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।