09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਾਂ ਦਾ ਦੁੱਧ ਬੱਚੇ ਦੇ ਸਰਬਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ-ਡਾ: ਧੀਰਾ ਗੁਪਤਾ

ਗੋਨਿਆਣਾ, 8 ਅਗਸਤ (ਲਛਮਣ ਦਾਸ ਗਰਗ)-ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਜੱਚਾ ਬੱਚਾ ਹਸਪਤਾਲ ਵਿਖੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬੋਲਦਿਆਂ ਐਸ.

ਅਜੀਤ ਡੈਸਕ 09-08-2026
ਗੋਨਿਆਣਾ, 8 ਅਗਸਤ (ਲਛਮਣ ਦਾਸ ਗਰਗ)-ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਜੱਚਾ ਬੱਚਾ ਹਸਪਤਾਲ ਵਿਖੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬੋਲਦਿਆਂ ਐਸ.ਐਮ.ਓ.ਨੇ ਕਿਹਾ ਕਿ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਮਾਂ ਦੇ ਦੁੱਧ ਸਬੰਧੀ ਹਰ ਸਾਲ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੇ 6 ਮਹੀਨੇ ਬੱਚੇ ਨੂੰ ਮਾਂ ਸਿਰਫ਼ ਆਪਣਾ ਦੁੱਧ ਹੀ ਪਿਲਾਵੇ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਮਾਂ ਦਾ ਦੁੱਧ ਬੱਚਿਆਂ ਲਈ ਸੰਪੂਰਨ ਆਹਾਰ ਹੈ ਜੋ ਉਨ੍ਹਾਂ ਦੀ ਰੋਗਾਂ ਤੋਂ ਬਚਾਅ ਕਰਦਾ ਹੈ, ਜੱਚਾ ਰੋਗ ਮਾਹਿਰ ਡਾ: ਜਗਪ੍ਰੀਤ ਕੌਰ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਉੱਤਮ ਸਰੋਤ ਹੈ। ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣ ਨਾਲ ਬਹੁਤ ਬਿਮਾਰੀਆਂ ਲੱਗਣ ਦਾ ਖ਼ਤਰਾ ਘੱਟ ਹੁੰਦਾ ਹੈ। ਬੱਚਾ ਰੋਗ ਮਾਹਿਰ ਡਾ: ਮੋਨੀਸ਼ਾ ਗਰਗ ਨੇ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਪਿਆਉਣ ਨਾਲ ਬੱਚੇ ਵਿਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ। ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਨਹੀਂ ਦਿੱਤਾ ਜਾਂਦਾ ਉਨ੍ਹਾਂ ਨੂੰ ਨਿਮੋਨੀਆ ਹੋਣ ਦਾ ਖਤਰਾ ਅਤੇ ਦਸਤ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਹੁੰਦਾ ਹੈ। ਬੱਚੇ ਦਾ ਜਨਮ ਹੋਣ ਉਪਰੰਤ ਮਾਂ ਦੇ ਦੁੱਧ ਤੋਂ ਪਹਿਲਾਂ ਕੋਈ ਚੀਜ਼ ਨਹੀਂ ਦੇਣੀ ਚਾਹੀਦੀ, ਗੁੜ੍ਹਤੀ ਵੀ ਮਾਂ ਦੇ ਦੁੱਧ ਦੀ ਹੀ ਦਿੱਤੀ ਜਾਵੇ। ਬੱਚੇ ਨੂੰ ਕਿਸੇ ਵੀ ਪ੍ਰਕਾਰ ਦੀ ਚੁੰਘਣੀ ਨਹੀਂ ਦੇਣੀ ਚਾਹੀਦੀ।
ਪਿਛਲੀ ਖ਼ਬਰ ਗਹਿਰੀ ਭਾਗੀ ਸਕੂਲ ਦੇ ਖਿਡਾਰੀਆਂ ਲਈ ਐੱਨ.ਆਰ.ਆਈ. ਮਨਪ੍ਰੀਤ ਕੌਰ ਵੱਲੋਂ 15000 ਦੀ ਰਾਸ਼ੀ ਭੇਟ ਅਗਲੀ ਖ਼ਬਰ ਪ੍ਰੋਫ਼ੈਸਰ ਜਸਵੰਤ ਕੌਰ ਮਣੀ ਦੀ ਨਿੱਘੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਲਾਇਬ੍ਰੇਰੀ ਵਿਚ ਪੌਦੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।