09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗਹਿਰੀ ਭਾਗੀ ਸਕੂਲ ਦੇ ਖਿਡਾਰੀਆਂ ਲਈ ਐੱਨ.ਆਰ.ਆਈ. ਮਨਪ੍ਰੀਤ ਕੌਰ ਵੱਲੋਂ 15000 ਦੀ ਰਾਸ਼ੀ ਭੇਟ

ਕੋਟਫੱਤਾ, 8 ਅਗਸਤ (ਰਣਜੀਤ ਸਿੰਘ ਬੁੱਟਰ)- ਪਿੰਡ ਗਹਿਰੀ ਭਾਗੀ ਵਿਖੇ ਸਰਕਾਰੀ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਹਿਤ ਪ੍ਰਿੰਸੀਪਲ ਲਵਲੀਨ ਕੌਰ ਦੀ ਯੋਗ ਅਗਵਾਈ ਹੇਠ ਗਹਿਰੀ ਭਾਗੀ ਦੀ ਵਸਨੀਕ ਐਨ. ਆਰ.

ਅਜੀਤ ਡੈਸਕ 09-08-2026
ਕੋਟਫੱਤਾ, 8 ਅਗਸਤ (ਰਣਜੀਤ ਸਿੰਘ ਬੁੱਟਰ)- ਪਿੰਡ ਗਹਿਰੀ ਭਾਗੀ ਵਿਖੇ ਸਰਕਾਰੀ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਹਿਤ ਪ੍ਰਿੰਸੀਪਲ ਲਵਲੀਨ ਕੌਰ ਦੀ ਯੋਗ ਅਗਵਾਈ ਹੇਠ ਗਹਿਰੀ ਭਾਗੀ ਦੀ ਵਸਨੀਕ ਐਨ.ਆਰ.ਆਈ.ਮਨਪ੍ਰੀਤ ਕੌਰ ਮਿੰਨੀ ਵੱਲੋਂ 15000 ਰੁਪਏ ਦੀ ਵਿੱਤੀ ਰਾਸ਼ੀ ਸਕੂਲ ਨੂੰ ਭੇਟ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਐਨ.ਆਰ. ਆਈ. ਦਾ ਧੰਨਵਾਦ ਕੀਤਾ ਗਿਆ।ਸਕੂਲ ਪ੍ਰਿੰਸੀਪਲ ਮੈਡਮ ਲਵਲੀਨ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੇ ਸਹਿਯੋਗ ਨਾਲ ਖਿਡਾਰੀ ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹੋਰ ਪ੍ਰੇਰਨਾ ਮਿਲਦੀ ਹੈ।ਸਕੂਲ ਪ੍ਰਬੰਧਕਾਂ ਅਤੇ ਡੀਪੀਈ ਲੈਕਚਰਾਰ ਰਘਵੀਰ ਸਿੰਘ ਭੀਖੀ ਨੇ ਕਿਹਾ ਕਿ ਭੇਟ ਕੀਤੀ ਗਈ ਰਾਸ਼ੀ ਨੂੰ ਵਿਦਿਆਰਥੀਆਂ ਦੀਆਂ ਖੇਡਾਂ ਨਾਲ ਸਬੰਧਿਤ ਲੋੜਾਂ ਲਈ ਵਰਤਿਆ ਜਾਵੇਗਾ। ਉਨ੍ਹਾਂ ਹੋਰ ਪ੍ਰਵਾਸੀ ਪੰਜਾਬੀਆਂ ਅਤੇ ਸਮਾਜ ਸੇਵੀਆਂ ਨੂੰ ਵੀ ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।ਇਸ ਮੌਕੇ ਤੇ ਅਜੈਬ ਸਿੰਘ ਸਮਾਜ ਸੇਵੀ, ਲਾਇਬ੍ਰੇਰੀਅਨ ਪ੍ਰਿਤਪਾਲ ਸਿੰਘ ਕੋਟਸ਼ਮੀਰ, ਹਰਭਜਨ ਸਿੰਘ ਫ਼ੌਜੀ, ਸਤਨਾਮ ਸਿੰਘ ਪੀ ਡਬਲਿਊ ਡੀ, ਸੂਬੇਦਾਰ ਗੁਰਦੇਵ ਸਿੰਘ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕਲੇਅ ਇੰਡੀਆ ਸਕੂਲ ’ਚ ਤੀਆਂ ਦੇ ਤਿਉਹਾਰ ਮੌਕੇ ਗਿੱਧਾ ਪਾ ਕੇ ਵਿਦਿਆਰਥਣਾਂ ਨੇ ਬੰਨ੍ਹਿਆ ਖੂਬ ਰੰਗ ਅਗਲੀ ਖ਼ਬਰ ਮਾਂ ਦਾ ਦੁੱਧ ਬੱਚੇ ਦੇ ਸਰਬਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ-ਡਾ: ਧੀਰਾ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।