09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ’ਚ ਬਣਾਏ ਜਾ ਰਹੇ ਹਨ ‘ਮੁੱਖ ਮੰਤਰੀ ਖੇਡ ਮੈਦਾਨ’-ਏ. ਡੀ. ਸੀ.

ਮਾਨਸਾ, 8 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ‘ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡਾਂ ‘ਚ ਆਧੁਨਿਕ ਸਹੂਲਤਾਂ ਵਾਲੇ ਹਜ਼ਾਰਾਂ ‘ਮੁੱਖ ਮੰਤਰੀ ਖੇਡ ਮੈਦਾਨ’ ਤਿਆਰ ਕੀਤੇ ਜਾ ਰਹੇ ਹਨ।

ਪਿੰਡ ਧਲੇਵਾਂ ਵਿਖੇ ਬਣ ਰਹੇ ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਹੋਏ ਕ੍ਰਿਤਿਕਾ ਗੋਇਲ ਏ. ਡੀ. ਸੀ. ਮਾਨਸਾ। ਅਜੀਤ ਤਸਵੀਰ 09-08-2026
ਮਾਨਸਾ, 8 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ‘ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡਾਂ ‘ਚ ਆਧੁਨਿਕ ਸਹੂਲਤਾਂ ਵਾਲੇ ਹਜ਼ਾਰਾਂ ‘ਮੁੱਖ ਮੰਤਰੀ ਖੇਡ ਮੈਦਾਨ’ ਤਿਆਰ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਜ਼ਿਲ੍ਹੇ ਦੇ ਪਿੰਡ ਧਲੇਵਾਂ ਵਿਖੇ ਨਵੇਂ ਬਣਾਏ ਜਾ ਰਹੇ ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਉਨ੍ਹਾਂ ਵਿਕਾਸ ਕਾਰਜਾਂ ਦਾ ਨਿਰੀਖਣ ਕਰਦਿਆਂ ਦੱਸਿਆ ਕਿ ਸਾਰੇ ਬਲਾਕਾਂ ‘ਚ ਅਜਿਹੇ ਵਧੀਆ ਖੇਡ ਮੈਦਾਨ ਬਣਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਗਰਾਊਂਡਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਤਾਂ ਕਿ ਪੇਂਡੂ ਖੇਤਰਾਂ ਦੇ ਖਿਡਾਰੀਆਂ ਨੂੰ ਆਪਣੇ ਪਿੰਡ ‘ਚ ਹੀ ਉੱਚ ਪੱਧਰੀ ਖੇਡ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ‘ਚ ਅਨੁਸ਼ਾਸਨ, ਸਹਿਯੋਗ ਅਤੇ ਨਿਰੋਈ ਸਿਹਤ ਦਾ ਸੰਚਾਰ ਕਰਦੀਆਂ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੈਦਾਨਾਂ ਦੇ ਨਿਰਮਾਣ ਕਾਰਜਾਂ ‘ਚ ਮਿਆਰ ਦਾ ਖ਼ਾਸ ਧਿਆਨ ਰੱਖਿਆ ਜਾਵੇ ਅਤੇ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਵਿਕਾਸ ਫ਼ੰਡਾਂ ਲਈ ਮਨਜ਼ੂਰ ਕੀਤੇ ਪੱਤਰ ਪਿੰਡਾਂ ਨੂੰ ਸੌਂਪੇ ਅਗਲੀ ਖ਼ਬਰ ਸ਼ਹਿਰ ’ਚ ਰਾਤ ਸਮੇਂ ਰਾਹਗੀਰਾਂ ਨੂੰ ਆਪਣੇ ਜਾਲ ’ਚ ਫਸਾ ਕੇ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।