09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੋਦੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਹੜਤਾਲ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦਾ ਫ਼ੈਸਲਾ

ਮਾਨਸਾ, 8 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਇਕੱਤਰਤਾ ਪਿੰਡ ਫਫੜੇ ਭਾਈਕੇ ਵਿਖੇ ਹੋਈ, ਜਿਸ ‘ਚ 10 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਟਰੇਡ ਯੂਨੀਅਨਾਂ ਵਲੋਂ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਜਾ ਰਹੀ ਹੜਤਾਲ ‘ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਅਤੇ ਪ੍ਰੈੱਸ ਸਕੱਤਰ ਨਰਿੰਦਰ ਕੌਰ ਬੁਰਜ ਹਮੀਰਾ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਅਮਰੀਕਾ ਨਾਲ ਜੋ ਵਪਾਰ ਸਮਝੌਤਾ ਕਰਨ ਜਾ ਰਹੀ ਹੈ, ਦਾ ਖ਼ੁਲਾਸਾ ਸੰਸਦ ‘ਚ ਚੱਲ ਰਹੇ ਇਜਲਾਸ ਵਿਚ ਕਰੇ।

ਪਿੰਡ ਫਫੜੇ ਭਾਈਕੇ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਇਕ ਆਗੂ। ਅਜੀਤ ਤਸਵੀਰ 09-08-2026
ਮਾਨਸਾ, 8 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਇਕੱਤਰਤਾ ਪਿੰਡ ਫਫੜੇ ਭਾਈਕੇ ਵਿਖੇ ਹੋਈ, ਜਿਸ ‘ਚ 10 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਟਰੇਡ ਯੂਨੀਅਨਾਂ ਵਲੋਂ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਜਾ ਰਹੀ ਹੜਤਾਲ ‘ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਅਤੇ ਪ੍ਰੈੱਸ ਸਕੱਤਰ ਨਰਿੰਦਰ ਕੌਰ ਬੁਰਜ ਹਮੀਰਾ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਅਮਰੀਕਾ ਨਾਲ ਜੋ ਵਪਾਰ ਸਮਝੌਤਾ ਕਰਨ ਜਾ ਰਹੀ ਹੈ, ਦਾ ਖ਼ੁਲਾਸਾ ਸੰਸਦ ‘ਚ ਚੱਲ ਰਹੇ ਇਜਲਾਸ ਵਿਚ ਕਰੇ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਜਥੇਬੰਦੀਆਂ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦਾ ਆਲ ਇੰਡੀਆ ਕਿਸਾਨ ਮਹਾ ਸਭਾ ‘ਚ ਰਲੇਵੇਂ ਸਬੰਧੀ ਵਿਚਾਰਨਾ ਕਿਸਾਨੀ ਸੰਘਰਸ਼ ਲਈ ਹਾਂ-ਪੱਖੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਇਸ ਬਾਬਤ 20, 21 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਰੈਲੀ ਕਰਨ ਉਪਰੰਤ ਦੋ ਰੋਜ਼ਾ ਡੈਲੀਗੇਟ ਇਜਲਾਸ ਕੀਤਾ ਜਾਵੇਗਾ, ਜਿਸ ‘ਚ ਡੇਢ ਦਰਜਨ ਰਾਜਾਂ ਤੋਂ 1000 ਡੈਲੀਗੇਟ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਇਸ ਇਜਲਾਸ ਦੀ ਤਿਆਰੀ ਲਈ 9 ਸਤੰਬਰ ਨੂੰ ਜਲੰਧਰ ਵਿਖੇ ਕਨਵੈੱਨਸ਼ਨ ਕੀਤੀ ਜਾਵੇਗੀ, ਜਿਸ ‘ਚ ਦੋਵੇਂ ਜਥੇਬੰਦੀਆਂ ਮੋਹਰੀ ਰੋਲ ਅਦਾ ਕਰਦਿਆਂ ਆਪਣੀ ਭੂਮਿਕਾ ਨਿਭਾਉਣਗੀਆਂ ਅਤੇ ਆਪਸੀ ਰਲੇਵੇਂ ਦਾ ਆਗਾਜ਼ ਕੀਤਾ ਜਾਵੇਗਾ। ਇਸ ਮੌਕੇ ਸੁਖਚਰਨ ਸਿੰਘ ਦਾਨੇਵਾਲੀਆ, ਕਰਨੈਲ ਸਿੰਘ ਮਾਨਸਾ, ਰਣਜੀਤ ਸਿੰਘ ਤਾਮਕੋਟ, ਦਰਸ਼ਨ ਸਿੰਘ ਮੰਘਾਣੀਆਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿੱਦਿਆ ਮੰਦਰ ਭੀਖੀ ਵਿਖੇ 37ਵੀਆਂ ਉੱਤਰ ਖੇਤਰ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਵਿਕਾਸ ਫ਼ੰਡਾਂ ਲਈ ਮਨਜ਼ੂਰ ਕੀਤੇ ਪੱਤਰ ਪਿੰਡਾਂ ਨੂੰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।