ਮਾਈ ਭਾਗੋ ਕਾਲਜ ਰੱਲਾ ਵਿਖੇ ਨਵੇਂ ਵਿਦਿਆਰਥੀਆਂ ਨੂੰ ਸੰਸਥਾ ਬਾਰੇ ਜਾਣੂ ਕਰਵਾਉਣ ਲਈ ਪ੍ਰੋਗਰਾਮ ਕਰਵਾਇਆ
ਜੋਗਾ, 11 ਅਗਸਤ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮਕਸਦ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਵਾਤਾਵਰਨ, ਵਿਭਾਗਾਂ, ਸਹਿ-ਅਕਾਦਮਿਕ ਗਤੀਵਿਧੀਆਂ, ਅਨੁਸ਼ਾਸਨ, ਕਾਲਜ ਦੀਆਂ ਸਹੂਲਤਾਂ ਅਤੇ ਵਿਦਿਆਰਥੀ ਜੀਵਨ ਨਾਲ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਅਫ਼ਸਰ ਸ਼ਰਨਜੀਤ ਸਿੰਘ ਅਤੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ ਨੇ ਕਿਹਾ ਕਿ ਕਾਲਜ ਜੀਵਨ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਾਲਾ ਮਹੱਤਵਪੂਰਨ ਪੜਾਅ ਹੁੰਦਾ ਹੈ, ਇਸ ਲਈ ਵਿਦਿਆਰਥੀ ਕਾਲਜ ’ਚ ਸਿਰਫ਼ ਪੜ੍ਹਾਈ ਤੱਕ ਹੀ ਸੀਮਤ ਨਾ ਰਹਿਣ ਸਗੋਂ ਵੱਖ-ਵੱਖ ਸਹਿ-ਅਕਾਦਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਵੀ ਵਧ-ਚੜ੍ਹ ਕੇ ਹਿੱਸਾ ਲੈਣ।
ਮ
ਮਾਈ ਭਾਗੋ ਕਾਲਜ ਰੱਲਾ ਵਿਖੇ ਪ੍ਰੋਗਰਾਮ ਮੌਕੇ ਸੰਬੋਧਨ ਕਰਦੇ ਹੋਏ ਬੁਲਾਰੇ (ਹੇਠਾਂ) ਹਾਜ਼ਰ ਵਿਦਿਆਰਥੀ। ਅਜੀਤ ਤਸਵੀਰਾਂ
12-08-2026
ਜੋਗਾ, 11 ਅਗਸਤ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮਕਸਦ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਵਾਤਾਵਰਨ, ਵਿਭਾਗਾਂ, ਸਹਿ-ਅਕਾਦਮਿਕ ਗਤੀਵਿਧੀਆਂ, ਅਨੁਸ਼ਾਸਨ, ਕਾਲਜ ਦੀਆਂ ਸਹੂਲਤਾਂ ਅਤੇ ਵਿਦਿਆਰਥੀ ਜੀਵਨ ਨਾਲ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਅਫ਼ਸਰ ਸ਼ਰਨਜੀਤ ਸਿੰਘ ਅਤੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ ਨੇ ਕਿਹਾ ਕਿ ਕਾਲਜ ਜੀਵਨ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਾਲਾ ਮਹੱਤਵਪੂਰਨ ਪੜਾਅ ਹੁੰਦਾ ਹੈ, ਇਸ ਲਈ ਵਿਦਿਆਰਥੀ ਕਾਲਜ ’ਚ ਸਿਰਫ਼ ਪੜ੍ਹਾਈ ਤੱਕ ਹੀ ਸੀਮਤ ਨਾ ਰਹਿਣ ਸਗੋਂ ਵੱਖ-ਵੱਖ ਸਹਿ-ਅਕਾਦਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਵੀ ਵਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਸਮੇਂ ਦੀ ਕਦਰ ਕਰਨ, ਅਨੁਸ਼ਾਸਨ ’ਚ ਰਹਿਣ ਅਤੇ ਅਧਿਆਪਕਾਂ ਨਾਲ ਸਹਿਯੋਗ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥਣ ਗੁਰਕੋਮਲ ਕੌਰ ਨੇ ਵਿਦਿਆਰਥੀਆਂ ਨੂੰ ਮਿਲ ਜੁਲ ਕੇ ਕਾਲਜ ਦੀਆਂ ਸਹਿ ਗਤੀਵਿਧੀਆਂ ਅਤੇ ਅਨੁਸ਼ਾਸਨ ਦੀ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਕੋਆਰਡੀਨੇਟਰ ਹਰਪ੍ਰੀਤ ਸਿੰਘ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।