ਮਾਨਸਾ, 12 ਅਗਸਤ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀਆਂ, ਵਹੀਕਲਾਂ ਦੀ ਖ਼ਰੀਦ-ਵੇਚ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕੀਤਾ ਜਾ ਸਕਦਾ ਹੈ, ਨੂੰ ਵੇਖਦਿਆਂ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ ਤੇ ਪਾਬੰਦੀ ਇਕ ਹੋਰ ਹੁਕਮ ’ਚ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਜਨਤਾ ਵਲੋਂ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਦੋਵੇਂ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।