13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਵਿਖੇ ਧੂਮਧਾਮ ਨਾਲ ਮਨਾਇਆ ‘ਤੀਆਂ ਤੀਜ ਦੀਆਂ 2026’ ਸਮਾਗਮ

ਸੀਂਗੋ ਮੰਡੀ, 12 ਅਗਸਤ (ਲਕਵਿੰਦਰ ਸ਼ਰਮਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ‘ਤੀਆਂ ਤੀਜ ਦੀਆਂ 2026’ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੀਆਂ ਵਿਦਿਆਰਥਣਾਂ, ਸਟਾਫ਼ ਮੈਂਬਰਾਂ ਤੋਂ ਇਲਾਵਾ ਵਿਦਿਆਰਥਣਾਂ ਦੀਆਂ ਮਾਤਾਵਾਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਲਹਿਰੀ ਦੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਚ ਤੀਜ ਦੀਆਂ ਤੀਆਂ ਦੇ ਤਿਉਹਾਰ ਮੌਕੇ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਤੇ ਸਟਾਫ਼। ਤਸਵੀਰ: ਲਕਵਿੰਦਰ ਸ਼ਰਮਾ 13-08-2026
ਸੀਂਗੋ ਮੰਡੀ, 12 ਅਗਸਤ (ਲਕਵਿੰਦਰ ਸ਼ਰਮਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ‘ਤੀਆਂ ਤੀਜ ਦੀਆਂ 2026’ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੀਆਂ ਵਿਦਿਆਰਥਣਾਂ, ਸਟਾਫ਼ ਮੈਂਬਰਾਂ ਤੋਂ ਇਲਾਵਾ ਵਿਦਿਆਰਥਣਾਂ ਦੀਆਂ ਮਾਤਾਵਾਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ‘ਚ ਲਖਵੀਰ ਸਿੰਘ ਸੇਖੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਬੱਚਿਆਂ ਨੇ ਗਿੱਧਾ, ਤੀਆਂ ਨਾਲ ਸਬੰਧਿਤ ਗੀਤ, ਭੰਗੜਾ ਅਤੇ ਕੋਰੀਓਗ੍ਰਾਫੀ ਪੇਸ਼ ਕਰਕੇ ਸਮਾਗਮ ਨੂੰ ਰੰਗਾਰੰਗ ਬਣਾ ਦਿੱਤਾ। ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਨੂੰ ਹਾਜ਼ਰੀਨ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਲਖਵੀਰ ਸਿੰਘ ਸੇਖੋਂ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸਾਡੀ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਰਵਾਇਤੀ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਪ੍ਰਿੰਸੀ: ਲਖਵਿੰਦਰ ਸਿੰਘ ਸਿੱਧੂ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਮਹਿਲਾਵਾਂ, ਵਿਦਿਆਰਥਣਾਂ ਦੀਆਂ ਮਾਤਾਵਾਂ ਅਤੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ। ਇਸ ਮੌਕੇ ਸਕੂਲ ਕਮੇਟੀ ਪ੍ਰਧਾਨ ਜਸਵਿੰਦਰ ਕੌਰ ਸਿੱਧੂ ਅਤੇ ਸਕੱ ਤਰ ਪਰਮਜੀਤ ਕੌਰ ਸੇਖੋਂ ਨੇ ਵੀ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਮਹਿਮਾਨਾਂ, ਮਾਤਾਵਾਂ, ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਦੇ ਸਹਿਯੋਗ ਨਾਲ ਹੀ ਅਜਿਹੇ ਸੱਭਿਆਚਾਰਕ ਸਮਾਗਮ ਸਫਲ ਹੁੰਦੇ ਹਨ ਅਤੇ ਸਕੂਲ ਭਵਿੱਖ ਵਿਚ ਵੀ ਪੰਜਾਬੀ ਵਿਰਸੇ ਨੂੰ ਸਮਰਪਿਤ ਅਜਿਹੇ ਉਪਰਾਲੇ ਜਾਰੀ ਰੱਖੇਗਾ।
ਪਿਛਲੀ ਖ਼ਬਰ ਲਵਪ੍ਰੀਤ ਕੌਰ, ਕੁਲਵੀਰ ਕੌਰ ਤੇ ਮਨਪ੍ਰੀਤ ਕੌਰ। ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬੈਂਕਿੰਗ ਪ੍ਰਣਾਲੀ ਨੂੰ ਪੰਜ ਰੋਜ਼ਾ ਕਰਨ ਦੀ ਮੰਗ ਨੂੰ ਲੈ ਬੈਂਕ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।