17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸੰਗਤ ਮੰਡੀ, 16 ਅਗਸਤ (ਸੁਖਤੇਜ ਧਾਲੀਵਾਲ)- ਗੁਰੂ ਗੋਬਿੰਦ ਸਿੰਘ ਤੇਲ ਸੋਧਕ ਰਿਫਾਇਨਰੀ ਰੋਡ ਤੇ ਪੈਂਦੇ ਪਿੰਡ ਗੁਰਥੜੀ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਮੌਕੇ ‘ਤੇ ਪੁੱਜੇ ਸੰਗਤ ਸਹਾਰਾ ਦੇ ਵਰਕਰ ਸਿਕੰਦਰ ਕੁਮਾਰ ਮਛਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰਾਂ ਵਲੋਂ ਫ਼ੋਨ ‘ਤੇ ਦੱਸਿਆ ਗਿਆ ਕਿ ਪਿੰਡ ਗੁਰਥੜੀ ਦੇ ਨਜ਼ਦੀਕ ਰਿਫਾਇਨਰੀ ਰੋਡ ਤੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ ਪਈ ਹੋਈ ਹੈ।

ਅਜੀਤ ਡੈਸਕ 17-08-2026
ਸੰਗਤ ਮੰਡੀ, 16 ਅਗਸਤ (ਸੁਖਤੇਜ ਧਾਲੀਵਾਲ)- ਗੁਰੂ ਗੋਬਿੰਦ ਸਿੰਘ ਤੇਲ ਸੋਧਕ ਰਿਫਾਇਨਰੀ ਰੋਡ ਤੇ ਪੈਂਦੇ ਪਿੰਡ ਗੁਰਥੜੀ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਮੌਕੇ ‘ਤੇ ਪੁੱਜੇ ਸੰਗਤ ਸਹਾਰਾ ਦੇ ਵਰਕਰ ਸਿਕੰਦਰ ਕੁਮਾਰ ਮਛਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰਾਂ ਵਲੋਂ ਫ਼ੋਨ ‘ਤੇ ਦੱਸਿਆ ਗਿਆ ਕਿ ਪਿੰਡ ਗੁਰਥੜੀ ਦੇ ਨਜ਼ਦੀਕ ਰਿਫਾਇਨਰੀ ਰੋਡ ਤੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ ਪਈ ਹੋਈ ਹੈ। ਉਨ੍ਹਾਂ ਤੁਰੰਤ ਇਸ ਬਾਰੇ ਥਾਣਾ ਸੰਗਤ ਦੀ ਪੁਲਿਸ ਨੂੰ ਸੂਚਨਾ ਦਿੱਤੀ ਤਾਂ ਮੌਕੇ ‘ਤੇ ਪੁਲਿਸ ਪਾਰਟੀ ਸਮੇਤ ਪੁੱਜੇ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਆਸ ਪਾਸ ਪਿੰਡਾਂ ਦੇ ਲੋਕਾਂ ਨੂੰ ਸ਼ਨਾਖ਼ਤ ਕਰਨ ਲਈ ਬੁਲਾਇਆ ਗਿਆ। ਪਰ ਉਸ ਦੀ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ 50 ਤੋਂ 55 ਸਾਲ ਦੀ ਜਾਪਦੀ ਹੈ। ਹੁਲੀਏ ਤੋਂ ਪ੍ਰਵਾਸੀ ਜਾਪਦਾ ਹੈ। ਜਿਸ ਨੂੰ 72 ਘੰਟੇ ਸ਼ਨਾਖ਼ਤ ਲਈ ਸਹਾਰਾ ਵਰਕਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਬਠਿੰਡਾ ਦੀ ਮੌਰਚਰੀ ਵਿਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਨਾਖ਼ਤ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਲਹਿਰਾ ਮੁਹੱਬਤ ਦੇ ਕਿਸਾਨਾਂ ਨੇ ਭਾਰਤਮਾਲਾ ਪ੍ਰਜੋਕੈਟ ਦੀ ਕ੍ਰਿਸ਼ਨਾ ਕੰਸਟਰੱਕਸ਼ਨ ਕੰਪਨੀ ਦਾ ਗੇਟ ਜਾਮ ਕਰਕੇ ਕੀਤੀ ਨਾਅਰੇਬਾ... ਅਗਲੀ ਖ਼ਬਰ ਬਸਪਾ ਨੇ ਦੇਸ਼ ਦੇ ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।