18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਦਫ਼ਤਰੀ ਕਾਮਿਆਂ ਦੀ ਹੜਤਾਲ ਕਾਰਨ ਕੰਮ-ਧੰਦੇ ਆਏ ਲੋਕ ਹੋਏ ਖੱਜਲ-ਖੁਆਰ

ਮਾਨਸਾ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਕਰਮਚਾਰੀਆਂ ਨੇ ਹੜਤਾਲ ਦੇ ਚੱਲਦਿਆਂ ਪੰਜਾਬ ਸਰਕਾਰ ਖ਼ਿਲਾਫ਼ ਮੰਗਾਂ ਨਾ ਮੰਨਣ ’ਤੇ ਰੋਸ ਪ੍ਰਗਟਾਇਆ। ਹਰਪ੍ਰੀਤ ਸਿੰਘ ਬਿੱਟੂ ਪ੍ਰਧਾਨ ਡੀ.

ਅਜੀਤ ਡੈਸਕ 18-08-2026
ਮਾਨਸਾ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਕਰਮਚਾਰੀਆਂ ਨੇ ਹੜਤਾਲ ਦੇ ਚੱਲਦਿਆਂ ਪੰਜਾਬ ਸਰਕਾਰ ਖ਼ਿਲਾਫ਼ ਮੰਗਾਂ ਨਾ ਮੰਨਣ ’ਤੇ ਰੋਸ ਪ੍ਰਗਟਾਇਆ। ਹਰਪ੍ਰੀਤ ਸਿੰਘ ਬਿੱਟੂ ਪ੍ਰਧਾਨ ਡੀ.ਸੀ. ਦਫ਼ਤਰ ਯੂਨੀਅਨ, ਸੰਦੀਪ ਸਿੰਘ ਵਾਲੀਆ ਪ੍ਰਧਾਨ ਸਿਹਤ ਵਿਭਾਗ ਮਨਿਸਟਰੀਅਲ ਯੂਨੀਅਨ ਤੇ ਸੁਖਵਿੰਦਰ ਸਿੰਘ ਵਾਟਰ ਸਪਲਾਈ ਵਿਭਾਗ ਨੇ ਦੋਸ਼ ਲਗਾਇਆ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਐਲਾਨ ਕੀਤਾ ਕਿ 18 ਅਗਸਤ ਨੂੰ ਵੀ ਹੜਤਾਲ ਜਾਰੀ ਰਹੇਗੀ। ਪੀ. ਐਸ. ਐਮ. ਐਸ. ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਅਤੇ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਸਿਕੰਦਰ ਸਿੰਘ ਘਰਾਂਗਣਾ ਨੇ ਕਿਹਾ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ 27 ਅਗਸਤ ਨੂੰ ਪੰਜਾਬ ‘ਮਹਾ-ਬੰਦ’ ਕੀਤਾ ਜਾਵੇਗਾ। ਮਹਾ-ਬੰਦ ਦੌਰਾਨ ਸਵੀਪਰ ਤੋਂ ਲੈ ਕੇ ਉੱਪਰਲੇ ਪੱਧਰ ਤੱਕ ਦੇ ਸਾਰੇ ਮੁਲਾਜ਼ਮ ਤੇ ਪੈਨਸ਼ਨਰ ਇੱਕਜੁੱਟ ਹੋ ਕੇ ਕੰਮ ਛੱਡਣਗੇ। ਇਸ ਮੌਕੇ ਮਹਿੰਦਰ ਸਿੰਘ, ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਹੁਸਨਪ੍ਰੀਤ ਸਿੰਘ, ਮਹੇਸ ਕੁਮਾਰ ਅਮ੍ਰਿਤਪਾਲ, ਹਰਪ੍ਰੀਤ ਸਿੰਘ, ਸਰਵਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੈਲੀ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਅਗਲੀ ਖ਼ਬਰ ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।